Nabaz-e-punjab.com

ਸਾਲ 2007 ਤੋਂ ਬਾਅਦ ਕਿਸੇ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਪੂਣੀ ਤੱਕ ਨਹੀਂ ਕੱਤੀ: ਬੀਰਦਵਿੰਦਰ ਸਿੰਘ

ਬੀਰਦਵਿੰਦਰ ਨੇ ਪਿੰਡ ਮਨੌਲੀ, ਗੁਡਾਣਾ, ਬਠਲਾਣਾ, ਗੀਗੇਮਾਜਰਾ ਸਮੇਤ ਹੋੋਰਨਾਂ ਪਿੰਡਾਂ ਦਾ ਤੂਫਾਨੀ ਦੌਰਾ, ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪਿੰਡ ਮਨੌਲੀ, ਗੁਡਾਣਾ, ਬਠਲਾਣਾ ਅਤੇ ਗੀਗੇਮਾਜਰਾ ਸਮੇਤ ਹੋਰਨਾਂ ਕਈ ਪਿੰਡਾਂ ਦਾ ਤੂਫ਼ਾਨੀ ਦੌਰਾ ਕਰ ਕੇ ਚੋਣ ਪ੍ਰਚਾਰ ਕੀਤਾ। ਪਿੰਡ ਮਨੌਲੀ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਬੀਰਦਵਿੰਦਰ ਸਿੰਘ ਨੇ ਕਿਹਾ ਕਿ 2002 ਤੋਂ 2007 ਤੱਕ ਉਹ ਖਰੜ ਹਲਕੇ ਤੋਂ ਵਿਧਾਇਕ ਅਤੇ ਡਿਪਟੀ ਸਪੀਕਰ ਦੇ ਅਹੁਦੇ ’ਤੇ ਤਾਇਨਾਤ ਰਹੇ। ਇਸ ਦੌਰਾਨ ਮੁਹਾਲੀ ਨੂੰ ਜ਼ਿਲ੍ਹੇ ਦਾ ਦਰਜ ਦਿਵਾਉਣ ਸਮੇਤ ਕਈ ਬੰਦ ਹੋ ਚੁੱਕੀਆਂ ਫੈਕਟਰੀਆਂ ਦੇ ਤਾਲੇ ਖੁਲਵਾਏ ਅਤੇ ਸਮੁੱਚੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਮੁਹਾਲੀ ਦਾ ਨਵਾਂ ਮਾਸਟਰ ਪਲਾਨ ਤਿਆਰ ਕੀਤਾ।
ਖਰੜ ਵਿੱਚ ਅੰਗਰੇਜ਼ੀ ਮਾਧਿਅਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਸਮੇਤ ਪਿੰਡ ਮਨੌਲੀ ਦੇ ਮਿਡਲ ਸਕੂਲ ਨੂੰ ਦਸਵੀਂ ਦਾ ਦਰਜਾ ਦਿਵਾਉਣ ਸਮੇਤ ਖਰੜ ਹਸਪਤਾਲ ਨੂੰ ਨਿਰਵਿਘਨ ਬਿਜਲੀ ਸਪਲਾਈ ਲੀ ਹਾਟ ਲਾਈਨ ਨਾਲ ਜੋੜਿਆ ਗਿਆ ਲੇਕਿਨ 2007 ਤੋਂ ਬਾਅਦ ਕਿਸੇ ਸਿਆਸੀ ਆਗੂ ਜਾਂ ਕਿਸੇ ਸਰਕਾਰ ਨੇ ਖਰੜ ਅਤੇ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਦੇ ਨਾਂ ’ਤੇ ਪੂਣੀ ਤੱਕ ਨਹੀਂ ਕੱਤੀ। ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਰਾਜਸੀ ਆਗੂਆਂ ਨੇ ਚੰਦ ਰੁਪਿਆ ਦੀ ਖ਼ਾਤਰ ਲੋਕਾਂ ਨੂੰ ਸ਼ਰਾਬੀ ਬਣਾ ਦਿੱਤਾ ਅਤੇ ਆਪਣੇ ਕਾਰੋਬਾਰ ਵਧਾਉਣ ਨੂੰ ਤਰਜ਼ੀਹ ਦਿੱਤੀ ਗਈ ਅਤੇ ਕਈ ਆਗੂਆਂ ਨੇ ਪਰਿਵਾਰਕ ਮੋਹ ਵਿੱਚ ਡੁੱਬ ਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਹੁਣ ਅਜਿਹੇ ਆਗੂਆਂ ਤੋਂ ਹਿਸਾਬ ਲੈਣ ਦਾ ਸਹੀ ਵੇਲਾ ਹੈ।
ਇਸ ਮੌਕੇ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਸੇਵ ਸਿੰਘ ਹਰਪਾਲਪੁਰ, ਡਾ. ਜਸਮੇਰ ਸਿੰਘ, ਜੀਪੀਐਸ ਗਿੱਲ, ਓਐਸਡੀ ਗਗਨਪ੍ਰੀਤ ਸਿੰਘ ਬੈਂਸ, ਸੁਰਿੰਦਰ ਕੌਰ ਸਾਬਕਾ ਸਰਪੰਚ, ਸੋਹਣ ਸਿੰਘ ਘੋਲੂ, ਮਿਹਰ ਸਿੰਘ, ਬਲਵਿੰਦਰ ਸਿੰਘ ਖਟੜਾ, ਸਿਤਾਰ ਮੁਹੰਮਦ, ਨਾਜ਼ਰ ਸਿੰਘ, ਸੁਖਵਿੰਦਰ ਸਿੰਘ ਖਟੜਾ, ਲਖਵੀਰ ਸਿੰਘ, ਮਲਕੀਤ ਸਿੰਘ, ਯੂਥ ਵਿੰਗ ਟਕਸਾਲੀ ਦੇ ਦਫ਼ਤਰ ਇੰਚਾਰਜ ਜਗਤਾਰ ਸਿੰਘ ਘੜੂੰਆਂ, ਇਕਬਾਲ ਸਿੰਘ ਸਾਬਕਾ ਸਰਪੰਚ ਜੁਝਾਰ ਨਗਰ, ਨਿਰਵੈਰ ਸਿੰਘ ਖਾਲਸਾ, ਮਨਪ੍ਰੀਤ ਕੌਰ ਬਾਲਸੰਢਾ, ਹਰਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…