ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਦੀ ਆਧੁਨਿਕ ਤਕਨੀਕ ਨਾਲ ਉਸਾਰੀ ਜਾਵੇਗੀ ਇਮਾਰਤ: ਸਿੱਧੂ

ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ 20 ਲੱਖ ਰੁਪਏ ਦੀ ਦਿੱਤੀ ਗਰਾਂਟ

ਮੁਹਾਲੀ ਵਿੱਚ ਮੈਡੀਕਲ ਕਾਲਜ ਸਥਾਪਿਤ ਕਰਨ ਦੀ ਤਜਵੀਜ਼ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਸੈਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਹਲਕਾ ਵਿਧਾਇਕ ਅਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ 20 ਲੱਖ ਰੁਪਏ ਦੀ ਗਰਾਂਟ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਸੌਂਪਿਆਂ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਸਨ। ਇੱਥੇ ਇਹ ਵਰਨਣ ਯੋਗ ਕਿ ਕਰੀਬ ਦੋ ਸਾਲ ਪਹਿਲਾਂ ਇਸ ਸਕੂਲ ਦੀ ਇਮਾਰਤ ਨੂੰ ਸਰਕਾਰ ਵੱਲੋਂ ਅਨਸੇਫ ਕਰਾਰ ਦੇ ਕੇ ਢਹਿ ਢੇਰੀ ਕਰ ਦਿੱਤਾ ਸੀ ਅਤੇ ਉਸ ਸਮੇਂ ਤੋਂ ਹੀ ਸਕੂਲ ਪਿੰਡ ਦੇ ਇੱਕ ਨਿੱਜੀ ਘਰ ਵਿੱਚ ਚਲ ਰਿਹਾ ਸੀ।
ਇਸ ਮੌਕੇ ਪਿੰਡ ਸੈਦਪੁਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਚਾਇਤ ਆਪਣੀ ਪੂਰੀ ਜ਼ਿੰਮੇਵਾਰੀ ਨਾਲ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਅਧੁਨਿਕ ਤਕਨੀਕ ਨਾਲ ਕਰਵਾਏ ਅਤੇ ਵਰਤੇ ਜਾਣ ਵਾਲੇ ਮੈਟਰੀਅਲ ਦੀ ਗੁਣਵੰਤਾ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ 20 ਲੱਖ ਰੁਪਏ ਦੀ ਰਕਮ ਯਕਮੁਸ਼ਤ ਦਿੱਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਧਾਰਮਿਕ ਸਥਾਨਾਂ ਵਾਂਗ ਸਕੂਲ ਵੀ ਸਾਝਾਂ ਤੇ ਸਿੱਖਿਆ ਦੇਣ ਵਾਲਾ ਸਥਾਨ ਹੈ ਇਥੇ ਵੀ ਆਪਣੇ ਦਸਵੰਧ ਵਿੱਚੋਂ ਕੁਝ ਹਿੱਸਾ ਦਾਨ ਵਜੋਂ ਪਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਪੁਰਾਣੇ ਸਮੇਂ ਦੀਆਂ ਗੱਲਾਂ ਨਹੀਂ ਰਹੀਆਂ ਜਿਤਨੀ ਗਰਾਂਟ ਜਾਂ ਪਿੰਡ ਵੱਲੋਂ ਯੋਗਦਾਨ ਦਿੱਤਾ ਜਾਵੇਗਾ ਉਹ ਪੂਰਣ ਵਿੱਚ ਸਕੂਲ ਦੀ ਇਮਾਰਤ ਅਤੇ ਬੁਨਿਆਦੀ ਢਾਂਚੇ ਤੇ ਹੀ ਖਰਚ ਹੋਵੇਗਾ। ਇਸ ਵਿੱਚ ਕਿਸੇ ਨੂੰ ਵੀ ਕਿਸੇ ਕਿਸਮ ਦੀ ਕੁਤਾਹੀ ਨਹੀ ਵਰਤਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਵਿਦਿਆ ਪ੍ਰਾਪਤ ਅਤੇ ਤਜਰਬੇਕਾਰ ਅਧਿਆਪਕ ਭਰਤੀ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਲੋੜੀਦੀਆਂ ਸਹੂਲਤਾਂ ਵੀ ਸਕੂਲਾਂ ਵਿੱਚ ਦਿੱਤੀਆਂ ਜਾਣਗੀਆਂ ਪਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਕਰਵਾਉਣਾ ਪਿੰਡ ਵਾਸੀਆਂ ਦੇ ਹੱਥ ਚ ਹੈ।
ਸ੍ਰੀ ਸਿੱਧੂ ਨੇ ਪੰਜਾਬ ਸਰਕਾਰ ਦੇ ਨਵੇਂ ਬਜਟ ਵਿੱਚ ਮੁਹਾਲੀ ਵਿੱਚ ਮੈਡੀਕਲ ਕਾਲਜ ਬਣਾਉਣ ਦੀ ਤਜਵੀਜ਼ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ । ਉਨ੍ਹਾਂ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮੁਹਾਲੀ ਵਿਖੇ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਇੱਕ ਆਲਾ ਦਰਜ਼ੇ ਦੀ ਸ਼ੂਟਿੰਗ ਰੇਜ਼ ਬਣਾਉਣ ਦੀ ਤਜਵੀਜ਼ ਹੈ ਅਤੇ ਸਨੇਟਾ ਵਿੱਚ ਆਈ.ਟੀ ਪਾਰਕ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ ਸਰਕਾਰ ਉਨ੍ਹਾਂ ਨੂੰ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਪੂਰਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਰਾਜ ਸਰਕਾਰ ਨੇ ਯੋਗ ਲਾਭਪਾਤਰੀਆਂ ਦੀ ਗਰਾਂਟ ਨੂੰ 15 ਹਜ਼ਾਰ ਰੁਪਏ ਤੋਂ ਵਧਾਕੇ 21 ਹਜ਼ਾਰ ਰੁਪਏ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਸਕੀਮ ਅਧੀਨ 150 ਕਰੋੜ ਰੁਪਏ ਦੇ ਰਾਖਵੇਕਰਨ ਦੀ ਤਜਵੀਜ਼ ਰੱਖੀ ਹੈ ਜੋ ਕਿ ਪੰਜਾਬ ਦੀ ਬਿਹਤਰੀ ਲਈ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਕੀਤੇ ਵਾਅਦਿਆਂ ਦੀ ਪੂਰਤੀ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਮਹੀਨਾਵਾਰ ਪੈਨਸ਼ਨ ਵਧਾਕੇ 750 ਰੁਪਏ ਮਹੀਨਾ ਕਰ ਦਿੱਤੀ ਹੈ। ਪੈਨਸ਼ਨ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੋਇਆ ਕਰੇਗੀ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਲੋੜੀਦੀਆਂ ਪਾਠ ਪੁਸਤਕਾਂ ਮੁਫ਼ਤ ਮੁੱਹਈਆਂ ਕਰਵਾਈਆਂ ਜਾਣੀਆਂ ਹਨ ਜੋ ਕਿ ਆਪਣੇ-ਆਪ ਵਿੱਚ ਨਿਵੇਕਲਾ ਉਦਮ ਹੈ ਅਤੇ ਸੂਬੇ ਦੀ ਤਕਦੀਰ ਬਦਲਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੂਹ ਭਾਸ਼ਾ ਸਮੇਤ ਵਿਸ਼ੇਸ਼ ਤੌਰ ਤੇ ਪੰਜਾਬੀ ਦੇ ਪ੍ਰਸਾਰ ਪ੍ਰਤੀ ਵਚਨਬੱਧਤਾ ਤਹਿਤ 25.01 ਕਰੋੜ ਰੁਪਏ ਰਾਖਵੇ ਰੱਖੇ ਹਨ।
ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਨਾਮਧਾਰੀ ਭਗਤ ਸਿੰਘ ਮੋਲੀ ਬੈਦਵਾਨ,ਬਲਾਕ ਕਾਂਗਰਸ ਕਮੇਟੀ ਦਿਹਾਤੀ ਮੋਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ,ਹਰਚਰਨ ਸਿੰਘ ਸਰਪੰਚ, ਸਰੁਜੀਤ ਸਿੰਘ ਸਾਬਕਾ ਸਰਪੰਚ, ਹਰਜੰਗ ਸਿੰਘ, ਸੂਬੇਦਾਰ ਕਰਮ ਸਿੰਘ, ਧਰਮ ਸਿੰਘ ਸੋਹਲ ਸਾਬਕਾ ਸਰਪੰਚ,ਗੁਰਮੇਲ ਸਿੰਘ ਪੰਚ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੈਦਪਰ ਸ੍ਰੀਮਤੀ ਜਸਵੀਰ ਕੌਰ, ਮੁੱਖ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਸ੍ਰੀਮਤੀ ਗੁਰਪ੍ਰੀਤ ਕੌਰ, ਮਾਸਟਰ ਰਣਧੀਰ ਸਿੰਘ, ਅਵਤਾਰ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…