ਸਰਕਾਰੀ ਐਲੀਮੈਂਟਰੀ ਸਕੂਲ ਕੁੰਭੜਾ ਦੀ 15 ਲੱਖ ਦੀ ਲਾਗਤ ਨਾਲ ਸੁਧਾਰੀ ਜਾਵੇਗੀ ਹਾਲਤ: ਮੇਅਰ ਕੁਲਵੰਤ ਸਿੰਘ

ਮੇਅਰ ਕੁਲਵੰਤ ਸਿੰਘ ਨੇ ਜ਼ਮੀਨ ਨੂੰ ਟੱਕ ਲਗਾ ਕੇ ਕੰਮ ਦੀ ਕਰਵਾਈ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕੁੰਭੜਾ ਦੀ ਆਖਿਰ ਸੁਣੀ ਹੀ ਗਈ ਹੈ। ਇਸ ਸਕੂਲ ’ਤੇ 15 ਲੱਖ ਰੁਪਏ ਖਰਚ ਕਰਕੇ ਸਕੂਲ ਦੀ ਹਾਲਤ ਸੁਧਾਰਨ ਲਈ ਯਤਨ ਸ਼ੁਰੂ ਕੀਤੇ ਜਾ ਚੁੱਕੇ ਹਨ। ਅੱਜ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਸਕੂਲ ਵਿੱਚ ਹੋਣ ਵਾਲੇ ਮੁਰੰਮਤ ਅਤੇ ਰਿਪੇਅਰ ਦੇ ਕੰਮ ਦੀ ਸ਼ੁਰੂਆਤ ਕਹੀ ਨਾਲ ਟੱਕ ਲਗਾ ਕੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਗਰੀਬ ਪਰਿਵਾਰਾਂ ਨਾਲ ਸਬੰਧਿਤ ਬੱਚਿਆਂ ਦੀ ਪੜ੍ਹਾਈ ਲਈ ਇਸ ਮੁਰੰਮਤ ਅਤੇ ਰਿਪੇਅਰ ਤੋਂ ਬਾਅਦ ਮਾਹੌਲ ਸੁਖਾਵਾਂ ਹੋ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਤੁਰੰਤ ਕੰਮ ਸ਼ੁਰੂ ਕਰ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਨਗਰ ਨਿਗਮ ਅਧੀਨ ਆਉਂਦੇ ਏਰੀਆ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਲੋੜ ਅਨੁਸਾਰ ਨਵੇਂ ਕਮਰੇ ਬਣਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦੇ ਜੱਥੇਬੰਦਕ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਮੁਹਾਲੀ ਨਿਗਮ ਦੇ ਮੇਅਰ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਇਸ ਸਕੂਲ ਵਿੱਚ ਪਾਣੀ ਭਰ ਜਾਂਦਾ ਹੈ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਦਿਨਾਂ ਤੱਕ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਰਹਿੰਦੀ ਹੈ। ਉਨ੍ਹਾਂ ਸਲਾਹ ਦਿੱਤੀ ਕਿ ਇਸ ਸਕੂਲ ਦਾ ਲੈਵਲ ਉਚਾ ਚੁੱਕਣ ਦੇ ਨਾਲ ਨਾਲ ਇੱਥੇ ਸਕੂਲ ਦੀ ਸਾਈਜ਼ ਮੁਤਾਬਕ ਰੇਨ ਹਾਰਵੈਸਟਰ ਸਿਸਟਮ ਬਣਾਇਆ ਜਾਵੇ ਤਾਂ ਜੋ ਇਕੱਠਾ ਹੋਣ ਵਾਲਾ ਬਰਸਾਤੀ ਪਾਣੀ ਜ਼ਮੀਨ ਵਿਚਚ ਉਤਾਰਿਆ ਜਾ ਸਕੇ। ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਜਥੇਦਾਰ ਕੁੰਭੜਾ ਦੀ ਇਸ ਸਲਾਹ ’ਤੇ ਵੀ ਗੌਰ ਕੀਤੀ ਜਾਵੇਗੀ।
ਇਸ ਮੌਕੇ ਅਕਾਲੀ ਦਲ ਕੌਂਸਲਰ ਰਮਨਪ੍ਰੀਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਹਰਮੇਸ਼ ਸਿੰਘ ਕੁੰਭੜਾ ਨੇ ਮੇਅਰ ਕੁਲਵੰਤ ਸਿੰਘ ਦਾ ਇਸ ਕੰਮ ਦੇ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਸਾਬਕਾ ਸਰਪੰਚ ਰਣਜੀਤ ਸਿੰਘ, ਅਮਰੀਕ ਸਿੰਘ, ਸ਼ੇਰ ਸਿੰਘ (ਦੋਵੇਂ ਸਾਬਕਾ ਪੰਚ), ਬਲਜੀਤ ਸਿੰਘ ਵਕੀਲ, ਕਾਕਾ ਸਿੰਘ, ਅੱਛਰਾ ਸਿੰਘ, ਸੰਤ ਸਿੰਘ, ਮਹਿੰਦਰ ਸਿੰਘ, ਲਾਭ ਸਿੰਘ ਬੰਗੜ, ਰੂਪ ਸਿੰਘ ਚੌਕੀਦਾਰ, ਸਾਧੂ ਸਿੰਘ ਨੰਬਰਦਾਰ, ਮਹਿੰਦਰ ਸਿਘੰ ਨੰਬਰਦਾਰ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…