Share on Facebook Share on Twitter Share on Google+ Share on Pinterest Share on Linkedin ਸਰਕਾਰੀ ਐਲੀਮੈਂਟਰੀ ਸਕੂਲ ਬਾਕਰਪੁਰ ਵਿੱਚ ਲੋੜਵੰਦ ਬੱਚਿਆਂ ਨੂੰ ਮੁਫ਼ਤ ਵਰਦੀ ਤੇ ਬੂਟ ਵੰਡੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਗਰਾਮ ਪੰਚਾਇਤ ਤੇ ਹੋਰ ਪਤਵੰਤਿਆਂ ਨੂੰ ਸਮਾਰਟ ਸਕੂਲ ਲਈ ਫੰਡ ਦੇਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ: ਇੱਥੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਬਾਕਰਪੁਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਦੀ ਮੌਜੂਦਗੀ ਵਿੱਚ ਸਰਪੰਚ ਜਗਤਾਰ ਸਿੰਘ, ਸਮਾਜ ਸੇਵੀ ਅਜੈਬ ਸਿੰਘ ਬਾਕਰਪੁਰ ਅਤੇ ਹੋਰ ਪਤਵੰਤਿਆਂ ਵੱਲੋਂ ਲੋੜਵੰਦ ਬੱਚਿਆਂ ਨੂੰ ਮੁਫ਼ਤ ਵਰਦੀ, ਟਾਈ, ਬੈਲਟ ਅਤੇ ਬੂਟ ਵੰਡੇ ਗਏ। ਸਕੂਲ ਮੁਖੀ ਜਸਵੀਰ ਸਿੰਘ ਨੇ ਗਰਾਮ ਪੰਚਾਇਤ ਅੱਗੇ ਕੁਝ ਜ਼ਰੂਰੀ ਮੰਗਾਂ ਰੱਖੀਆਂ। ਜਿਨ੍ਹਾਂ ਨੂੰ ਸਰਪੰਚ ਜਗਤਾਰ ਸਿੰਘ ਨੇ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪਹਿਲਾਂ ਨੇ ਹੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਰਾਹੀਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਰਿਪੋਰਟ ਤਿਆਰ ਕਰਕੇ ਭੇਜੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਰਿਪੋਰਟ ਦੀ ਇਕ ਕਾਪੀ ਸਿੱਖਿਆ ਸਕੱਤਰ ਅਤੇ ਡਿਪਟੀ ਕਮਿਸ਼ਨਰ ਨੂੰ ਭੇਜੀ ਗਈ ਹੈ। ਉਨ੍ਹਾਂ ਸਿਹਤ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਸਕੂਲ ਦੇ ਵਿਕਾਸ ਲਈ 25 ਲੱਖ ਰੁਪਏ ਖ਼ਰਚੇ ਜਾਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਨੇ ਸਰਪੰਚ ਅਤੇ ਹੋਰ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਅਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਵੱਧ ਤੋਂ ਵੱਧ ਫੰਡ ਅਤੇ ਸਹਿਯੋਗ ਦੇਣ। ਇਸ ਮੌਕੇ ਸਮਾਜ ਸੇਵੀ ਦਵਿੰਦਰ ਸਿੰਘ, ਸਾਬਕਾ ਸਰਪੰਚ ਪਿਆਰਾ ਸਿੰਘ, ਨੰਬਰਦਾਰ ਪਵਿੱਤਰ ਸਿੰਘ, ਦਿਲਬਾਰਾ ਸਿੰਘ, ਰਵਿੰਦਰ ਕੌਰ ਅਤੇ ਗੁਰਦੇਵ ਸਿੰਘ ਸੈਣੀ ਸਮੇਤ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ