ਘਰੇਲੂ ਉਡਾਨਾਂ ਦੌਰਾਨ ਅੰਮ੍ਰਿਤਧਾਰੀ ਸਿੱਖਾਂ ਨੂੰ ਕ੍ਰਿਪਾਨ ਸਮੇਤ ਸਫ਼ਰ ਕਰਨ ਦੀ ਸੁਵਿਧਾ ਯਕੀਨੀ ਬਣਾਏ ਸਰਕਾਰ: ਜੇਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਾਇਆ ਜਾਵੇ ਕਿ ਘਰੇਲੂ ਉਡਾਨਾਂ ਦਰਾਨ ਅੰਮ੍ਰਿਤਧਾਰੀ ਸਿੱਖਾਂ ਨੂੰ ਕ੍ਰਿਪਾਨ ਸਮੇਤ ਯਾਤਰਾ ਕਰਨ ਤੋਂ ਨਾ ਰੋਕਿਆ ਜਾਵੇ। ਇੱਥੇ ਜਾਰੀ ਬਿਆਨ ਵਿੱਚ ਜੇ ਪੀ ਨੇ ਕਿਹਾ ਕਿ ਪਿਛਲੇ ਦਿਨੀਂ ਪ੍ਰਸਿੱਧ ਰਾਗੀ ਅਤੇ ਸਿੱਖ ਆਗੂ ਭਾਈ ਬਲਦੇਵ ਸਿੰਘ ਵਡਾਲਾ ਨੂੰ ਇਸ ਕਾਰਨ ਹਵਾਈ ਜਹਾਜ ਵਿਚ ਜਾਣ ਤੋੱ ਰੋਕ ਦਿੱਤਾ ਗਿਆ ਸੀ ਕਿਉੱਕਿ ਉਹਨਾਂ ਨੇ ਗਾਤਰੇ ਵਾਲੀ ਕ੍ਰਿਪਾਨ ਪਾਈ ਹੋਈ ਸੀ।
ਉਨ੍ਹਾਂ ਕਿਹਾ ਕਿ ਭਾਰਤੀ ਕਾਨੂੰਨ ਅਨੁਸਾਰ ਭਾਰਤ ਅੰਦਰ ਹਵਾਈ ਯਾਤਰਾ ਕਰਨ ਦੌਰਾਨ ਅੰਮ੍ਰਿਤਧਾਰੀ ਸਿੱਖ ਵਿਅਕਤੀ 6 ਇੰਚ ਦੀ ਗਾਤਰੇ ਵਾਲੀ ਕ੍ਰਿਪਾਨ ਪਾ ਸਕਦਾ ਹੈ ਅਤੇ ਇਸ ਸਬੰਧੀ ਭਾਰਤ ਸਰਕਾਰ ਵੱਲੋਂ ਸਰਕੂਲਰ ਵੀ ਜਾਰੀ ਕੀਤਾ ਹੋਇਆ ਹੈ ਪਰ ਫਿਰ ਵੀ ਏਅਰ ਲਾਈਨ ਦੇ ਕਰਮਚਾਰੀ ਅੰਮ੍ਰਿਤਧਾਰੀ ਸਿੱਖਾ ਨੂੰ ਜਹਾਜ ਵਿੱਚ ਦਾਖਿਲ ਹੋਣ ਤੋਂ ਰੋਕ ਦਿੰਦੇ ਹਨ ਜਿਹੜੀ ਭਾਰਤੀ ਕਾਨੂੰਨ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਇਕ ਗਿਣੀ ਮਿਥੀ ਸਾਜਿਸ਼ ਤਹਿਤ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਕਕਾਰਾਂ ਤੋਂ ਵੱਖ ਕਰਨ ਦੇ ਯਤਨ ਹੋ ਰਹੇ ਹਨ। ਇਸ ਦੇ ਤਹਿਤ ਕਦੇ ਸਿੱਖ ਵਿਦਿਆਰਥੀਆਂ ਨੂੰ ਕੜੇ ਅਤੇ ਹੋਰ ਧਾਰਮਿਕ ਚਿੰਨ੍ਹਾਂ ਸਮੇਤ ਪ੍ਰੀਖਿਆਵਾਂ ਦੇਣ ਤੋਂ ਰੋਕਿਆ ਜਾਂਦਾ ਹੈ ਅਤੇ ਕਦੇ ਸਿੱਖਾਂ ਦੇ ਹੋਰ ਧਾਰਮਿਕ ਚਿੰਨ੍ਹਾਂ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਘਰੇਲੂ ਉਡਾਣਾਂ ਵਿੱਚ ਸਿੱਖਾਂ ਦਾ ਗਾਤਰੇ ਵਾਲੀ ਕ੍ਰਿਪਾਨ ਸਮੇਤ ਯਾਤਰਾ ਕਰਨਾ ਯਕੀਣੀ ਬਣਾਇਆ ਜਾਵੇ ਤਾਂ ਜੋ ਅੰਮ੍ਰਿਤਧਾਰੀ ਸਿੱਖਾਂ ਨੂੰ ਹਵਾਈ ਯਾਤਰਾ ਦੌਰਾਨ ਕੋਈ ਪ੍ਰੇਸ਼ਾਨੀ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ ਮਿਲਕਫੈੱਡ ਤੇ ਮਿਲਕ ਪਲਾਂ…