ਮੰਡੀਆਂ ਵਿੱਚ ਸਮੇਂ ਸਿਰ ਬਾਰਦਾਨਾ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਸਾਬਤ ਹੋਈ ਸਰਕਾਰ: ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਅਨਾਜ ਮੰਡੀਆਂ ਵਿੱਚ ਸਮੇਂ ਸਿਰ ਬਰਦਾਨਾ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਇੱਥੇ ਰੈਜ਼ੀਡੈਂਟਸ ਵੈੱਲਫੇਅਰ ਫੋਰਮ ਸੈਕਟਰ-69 ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਸੋਨੇ ਵਰਗੀ ਕਣਕ ਮਿੱਟੀ ਵਿੱਚ ਰੁਲ ਸਕਦੀ ਹੈ ਜਦੋਂਕਿ ਸਰਕਾਰ ਨੂੰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਸਰਕਾਰੀ ਖ਼ਰੀਦ, ਬਰਦਾਨਾ ਅਤੇ ਲਿਫ਼ਟਿੰਗ ਸਮੇਤ ਮਾਸਕ, ਸੈਨੇਟਾਈਜਰ ਅਤੇ ਸਫ਼ਾਈ ਵਿਵਸਥਾ ਦੇ ਅਗਾਊਂ ਪ੍ਰਬੰਧ ਕਰਨੇ ਚਾਹੀਦੇ ਸਨ ਪ੍ਰੰਤੂ ਅਜਿਹਾ ਨਹੀਂ ਹੋਇਆ। ਸਰਕਾਰ ਦੀ ਬਾਰਦਾਨੇ ਪ੍ਰਤੀ ਕਥਿਤ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਕਣਕ ਦੀ ਤੁਲਾਈ ਦਾ ਡਰ ਅਤੇ ਪ੍ਰੇਸ਼ਾਨੀ ਬਣੀ ਹੋਈ ਹੈ।
ਸ੍ਰੀ ਕੁੰਭੜਾ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਤੰਗੀਆਂ ਤੁਰਸ਼ੀਆਂ ਨਾਲ ਜੂਝਦਾ ਹੋਇਆ ਭਾਰੀ ਮਾਨਸਿਕ ਆਰਥਿਕ ਪ੍ਰੇਸ਼ਾਨੀ ’ਚੋਂ ਗੁਜ਼ਰ ਰਿਹਾ ਹੈ ਅਤੇ ਪਹਿਲਾਂ ਹੀ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਤੋਂ ਬੇਹੱਦ ਪ੍ਰੇਸ਼ਾਨ ਚੱਲ ਰਿਹਾ ਹੈ ਅਤੇ ਹੁਣ ਉੱਤੋਂ ਫੂਡ ਸਪਲਾਈ ਮੰਤਰੀ ਅਤੇ ਸੂਬਾ ਸਰਕਾਰ ਇਸ ਪਾਸੇ ਵੱਲ ਨਾ ਧਿਆਨ ਦੇ ਕੇ ਉਨ੍ਹਾਂ ਦੀ ਪ੍ਰੇਸ਼ਾਨੀ ਵਿੱਚ ਹੋਰ ਵਾਧਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੰਡੀਆਂ ਵਿੱਚ ਤੁਰੰਤ ਬਾਰਦਾਨਾ ਮੁਹੱਈਆ ਕਰਵਾਏ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾਵੇ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…