Share on Facebook Share on Twitter Share on Google+ Share on Pinterest Share on Linkedin ਸਰਕਾਰੀ ਗਊਸ਼ਾਲਾ ਮਗਰਾ ਵਿੱਚ ਗਊਧਨ ਦੇ ਰੱਖ-ਰਖਾਓ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਸਰਕਾਰੀ ਗਊਸ਼ਾਲਾ ਵਿੱਚ ਸੈਂਕੜੇ ਪਸ਼ੂਆਂ ਦੀਆਂ ਹੋਈਆਂ ਮੌਤਾਂ ਬਾਰੇ ਹਾਸਲ ਕੀਤੀ ਜਾਣਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਅੱਜ ਇੱਥੇ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਰਕਾਰੀ ਗਊਸ਼ਾਲਾ ਮਗਰਾ (ਲਾਲੜੂ) ਵਿੱਚ ਗਊਧਨ ਦੇ ਰੱਖ-ਰਖਾਓ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕਮਿਸ਼ਨ ਦੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ, ਡੀਡੀਪੀਓ ਡੀਕੇ ਸਾਲਦੀ, ਮੈਂਬਰ ਸ੍ਰੀਮਤੀ ਕ੍ਰਿਸ਼ਨਾ ਮਿੱਤੂ, ਸੀਈਓ ਡਾ. ਐਚਐਸ ਸੇਖੋਂ ਅਤੇ ਡਿਪਟੀ ਸੀਈਓ ਡਾ. ਪਰਮਪਾਲ ਸਿੰਘ ਸਮੇਤ ਸੀਨੀਅਰ ਵੈਟਰਨਰੀ ਅਫ਼ਸਰ ਸਮੇਤ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਨੇ ਸਰਕਾਰੀ ਗਊਸ਼ਾਲਾ ਵਿੱਚ ਹੋਈਆਂ ਗਊਧਨ ਦੀਆਂ ਮੌਤਾਂ ਦੇ ਕਾਰਨਾਂ ਸਬੰਧੀ ਪਸ਼ੂ ਭਲਾਈ ਸੁਸਾਇਟੀ ਦੇ ਨੁਮਾਇੰਦਿਆਂ ਤੋਂ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਚੇਅਰਮੈਨ ਵੱਲੋਂ ਹਦਾਇਤ ਕੀਤੀ ਗਈ ਕਿ ਗਊਧਨ ਨੂੰ ਠੰਢ ਤੋਂ ਬਚਾਉਣ ਲਈ ਤੁਰੰਤ ਯੋਗ ਪ੍ਰਬੰਧ ਕੀਤੇ ਜਾਣ। ਗਊਧਨ ਨੂੰ ਪੂਰੀ ਮਾਤਰਾ ਵਿੱਚ ਹਰਾ ਚਾਰਾ ਉਪਲਬਧ ਕਰਵਾਇਆ ਜਾਵੇ। ਗਊਸ਼ਾਲਾ ਦੇ ਕੰਮ-ਕਾਜ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਸਥਾਨਕ ਪੱਧਰ ’ਤੇ ਕਮੇਟੀ ਬਣਾ ਕੇ ਕੈਟਲ ਪਾੳਂੂਡ ਦੇ ਕੰਮ-ਕਾਜ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇ। ਗਊਸ਼ਾਲਾ ਵਿੱਚ ਗਊਧਨ ਦੀ ਦੇਖ-ਰੇਖ ਲਈ ਧਿਆਨ ਫਾਊਡੇਸ਼ਨ ਨੂੰ ਲਿਖਤੀ ਜ਼ਿੰਮੇਵਾਰੀ ਸੌਂਪੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਲੋਕਲ ਬਾਡੀਜ਼ ਦੀ ਮਦਦ ਨਾਲ ਗਊਸ਼ਾਲਾ ਵਿੱਚ ਹੋਰ ਸ਼ੈੱਡ ਬਣਾਏ ਜਾਣ। ਸਾਨ੍ਹਾਂ ਅਤੇ ਹੋਰ ਬੁੱਢੇ ਬਿਮਾਰ ਪਸ਼ੂਆਂ ਲਈ ਵੱਖੋ-ਵੱਖਰੇ ਵਾੜੇ ਬਣਾਏ ਜਾਣ ਅਤੇ ਹਰੇ ਚਾਰੇ ਦੀ ਘਟ ਪੂਰੀ ਕਰਨ ਲਈ ਗਊਸ਼ਾਲਾ ਦੀ ਵਿਹਲੀ ਪਈ ਜ਼ਮੀਨ ਵਿੱਚ ਖੇਤੀਬਾੜੀ ਵਿਭਾਗ ਤੋਂ ਸਲਾਹ ਲੈ ਕੇ ਵੱਧ ਤੋਂ ਵੱਧ ਹਰਾ ਚਾਰਾ ਉਗਾਇਆ ਜਾਵੇ। ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਗਊਸ਼ਾਲਾ ਵਿੱਚ ਗਊਧਨ ਦੀ ਸਾਂਭ-ਸੰਭਾਲ ਸਬੰਧੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਗਊਸ਼ਾਲਾ ਵਿੱਚ ਗਊਧਨ ਦੇ ਅਰਾਮ ਅਤੇ ਹਰੇ ਚਾਰੇ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਕੰਮ ਅਤੇ ਚਾਰਾ ਖ਼ਰੀਦ ਲਈ ਪਸ਼ੂ ਪਾਲਣ, ਪੇਂਡੂ ਵਿਕਾਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀ ਗਊਸ਼ਾਲਾ ਵਿੱਚ ਰੱਖੇ ਪਸ਼ੂਆਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਜ਼ਿੰਮੇਵਾਰ ਹੋਵੇਗੀ। ਇਸ ਤੋਂ ਇਲਾਵਾ ਗਊਸ਼ਾਲਾ ਦਾ ਰਿਕਾਰਡ ਸੰਭਾਲ ਕੇ ਰੱਖਣ ਲਈ ਮੈਨੇਜਰ/ਸੁਪਰਵਾਈਜਰ ਵੀ ਰੱਖਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ