ਸਰਕਾਰੀ ਹਾਈ ਸਕੂਲ ਦਾਊਂ ਦੇ ਹੋਣਹਾਰ ਵਿਦਿਆਰਥੀਆਂ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਰਮਸਾ ਵੱਲੋਂ ਕਰਵਾਏ ਗਏ ਕਲਾ ਉਤਸਵ ਦੌਰਾਨ ਸਰਕਾਰੀ ਹਾਈ ਸਕੂਲ ਦਾਊਂ ਦੇ ਵਿਦਿਆਰਥੀਆਂ ਹੁਕਮ, ਕੋਮਲਪ੍ਰੀਤ, ਰਾਖੀ ਨੇ ਸਰਕਲ ਨਾਭਾ ’ਚੋਂ ਏਕ ਭਾਰਤ ਸ੍ਰੇਸਠ ਭਾਰਤ ਥੀਮ ਦੇ ਅੰਤਰਗਤ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਜੁਅਲ ਆਰਟ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡੀਪੀਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਨੇਹਾ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿੱਚ ਅੰਤਰ-14 ਗਰੁੱਪ ਵਿੱਚ ਡਿਸਕਸ ਥਰੋ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਸਕੂਲੀ ਬੱਚਿਆਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਇਹ ਬੱਚੇ ਪੜ੍ਹਾਈ ਵੀ ਹਮੇਸ਼ਾ ਮੋਹਰੀ ਰਹਿੰਦੇ ਹਨ। ਉਨ੍ਹਾਂ ਇਸ ਦਾ ਸਿਹਰਾ ਡੀਪੀਆਈ ਸ਼ਮਸ਼ੇਰ ਸਿੰਘ ਨੂੰ ਦਿੰਦੇ ਹੋਏ ਕਿਹਾ ਕਿ ਡੀਪੀਆਈ ਦੀ ਸਖ਼ਤ ਮਿਹਨਤ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…