Nabaz-e-punjab.com

ਸਰਕਾਰੀ ਹਾਈ ਸਕੂਲ ਸਨੇਟਾ ਦੇ ਵਿਦਿਆਰਥੀਆਂ ਨੇ ਡੇਂਗੂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ:
ਸਰਕਾਰੀ ਹਾਈ ਸਕੂਲ ਪਿੰਡ ਸਨੇਟਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਰੈਲੀ ਕੱਢੀ ਗਈ। ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਬੈਨਰ ਅਤੇ ਵੱਖ-ਵੱਖ ਤਰ੍ਹਾਂ ਦੇ ਪੋਸਟਰ ਲੈ ਕੇ ਜਾਗਰੂਕਤਾ ਦਾ ਹੋਕਾ ਦਿੱਤਾ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਘੱਟੋ ਘੱਟ ਹਫ਼ਤੇ ਵਿੱਚ ਇਕ ਦਿਨ ਘਰਾਂ ਅਤੇ ਦੁਕਾਨਾਂ ਵਿੱਚ ਚਲਦੇ ਕੂਲਰਾਂ ਦਾ ਪਾਣੀ ਬਦਲਣ ਅਤੇ ਕੂਲਰਾਂ ਨੂੰ ਸੁਕਾਉਣ, ਘਰਾਂ ਦੀਆਂ ਛੱਤਾਂ ’ਤੇ ਪਏ ਸਮਾਨ ਵਿੱਚ ਪਾਣੀ ਨਾ ਖੜਨ ਦੇਣ ਸਮੇਤ ਸਾਵਧਾਨੀ ਵਰਤਨ ਲਈ ਪ੍ਰੇਰਿਆ ਗਿਆ।
ਰੂਰਲ ਮੈਡੀਕਲ ਅਫ਼ਸਰ ਸਨੇਟਾ ਡਾ. ਰਮਨਪ੍ਰੀਤ ਸਿੰਘ ਚਾਵਲਾ ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਪਣੇ ਆਲੇ-ਦੁਆਲੇ ਵਿੱਚ ਪਾਣੀ ਨਾ ਖੜਨ ਦੇਣ ਲਈ ਜਾਗਰੂਕ ਕੀਤਾ ਅਤੇ ਡੇਂਗੂ ਹੋਣ ਦੇ ਲੱਛਣਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਿਹਤ ਵਰਕਰ ਰਘਵੀਰ ਸਿੰਘ ਚਾਓਮਾਜਰਾ ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਵੱਖ-ਵੱਖ ਤਰ੍ਹਾਂ ਦੇ ਉਪਾਅ ਦੱਸੇ। ਸਕੂਲ ਦੇ ਪੰਜਾਬੀ ਮਾਸਟਰ ਜਸਵੀਰ ਸਿੰਘ ਗੜਾਂਗ ਨੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਡੇਂਗੂ ਖ਼ਿਲਾਫ਼ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀ ਮੁੱਖ ਅਧਿਆਪਕਾ ਸ਼ੁਭਵੰਤ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਮੋਨਿਕਾ ਰਾਣੀ, ਬਲਜੀਤ ਕੌਰ, ਮਨਪ੍ਰੀਤ ਸਿੰਘ ਅਤੇ ਅਰਸ਼ਵਰਿਆ ਅਧਿਆਪਕ ਮੌਜੂਦ ਸਨ। ਸੀਐੱਚਓ ਰਚਨਾ ਨੇ ਵਿਦਿਆਰਥੀਆਂ ਨੂੰ ਅਨੀਮੀਆ ਤੋਂ ਬਚਣ ਲਈ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦਿੱਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…