Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਸਨੇਟਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ: ਇੱਥੋਂ ਦੇ ਨੇੜਲੇ ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਵਿੱਚ ਮੁੱਖ ਅਧਿਆਪਿਕਾ ਸ੍ਰੀ ਮਤੀ ਸੁਭਵੰਤ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ ਮੈਂਬਰਾਂ ਦੁਆਰਾ ਇੱਕ ਭਾਵ-ਪੂਰਤ ਸਮਾਗਮ ਦੌਰਾਨ ਕੀਤਾ ਹੋਣਹਾਰ ਵਿਦਿਆਰਥੀ ਦਾ ਸਨਮਾਨ ਕੀਤਾ ਗਿਆ। ਇਸ ਸਬੰਧੀ ਸਕੂਲ ਦੇ ਪੰਜਾਬੀ ਮਾਸਟਰ ਜਸਵੀਰ ਸਿੰਘ ਗੜਾਂਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੇਟਾ ਸਕੂਲ ਦੇ 51 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਿੱਤੀ ਸੀ। ਦਸਵੀਂ ਜਮਾਤ ਵਿੱਚੋ ਪਹਿਲੇ ਸਥਾਨ ਤੇ ਆਉਣ ਵਾਲੀ ਰਮਨਦੀਪ ਕੌਰ ਨੇ 81.23% ਦੂਜੇ ਸਥਾਨ ਤੇ ਰਹਿਣ ਵਾਲੇ ਰੁਪਿੰਦਰ ਕੌਰ ਨੇ 74.15% ਅਤੇ ਤੀਜੇ ਸਥਾਨ ਰਹੀ ਅਮਨਪ੍ਰੀਤ ਕੌਰ ਨੇ 72.10% ਅੰਕ ਹਾਸਿਲ ਕੀਤੇ। ਦਸਵੀਂ ਜਮਾਤ ਵਿੱਚੋ 19 ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਨੌਂਵੀ ਜਮਾਤ ਵਿੱਚੋ ਸੁਖਦੀਪ ਕੌਰ ਨੇ ਪਹਿਲਾ, ਹਰਮਨਜੋਤ ਕੌਰ ਨੇ ਦੂਜਾ ਅਤੇ ਮਨਿੰਦਰ ਕੌਰ ਤੇ ਤੀਜਾ ਹਾਸਲ ਕੀਤੇ। ਅਠਵੀਂ ਜਮਾਤ ਵਿੱਚੋ ਕਿਰਨਦੀਪ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਹਰਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਸਤਵੀਂ ਜਮਾਤ ਵਿੱਚੋ ਮਨਪ੍ਰੀਤ ਕੌਰ ਨੇ ਪਹਿਲਾ, ਆਂਚਲ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਛੇਵੀ ਜਮਾਤ ਵਿੱਚੋ ਹਰਸ਼ਪ੍ਰੀਤ ਕੌਰ ਨੇ ਪਹਿਲਾ ਗੁਰਦੀਪ ਕੌਰ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪਹਿਲੇ ,ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਟਰਾਫੀਆਂ ਦੇ ਕੇ ਕੀਤਾ ਗਿਆ/ਇਸ ਮੌਕੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਮੁੱਖ ਅਧਿਆਪਕਾ ਸੁਭਵੰਤ ਕੌਰ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਸਕੂਲ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਹੋਰ ਬਿਹਤਰ ਹੋਣਗੇ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹੀਪਾਲ, ਪੰਚਾਇਤ ਮੈਂਬਰ ਚਰਨਜੀਤ ਸਿੰਘ ਤੌਂ ਇਲਾਵਾ ਰਮਿੰਦਰਪਾਲ ਕੌਰ, ਜਗਜੀਤ ਕੌਰ, ਸਿਦਰਪਾਲ, ਸੁਰੇਸ਼ਪਾਲ, ਜਸਵੀਰ ਕੌਰ, ਰੀਮਾ ਰਾਣੀ, ਲਵਿਨਾ, ਲਵਜੀਤ ਕੌਰ, ਸੈਲਪ੍ਰੀਤ ਕੌਰ, ਮੋਨਿਕਾ ਰਾਣੀ, ਸੋਨਿਆ, ਦਮਨਜੀਤ ਕੌਰ, ਨੇਹਾ ਅਤੇ ਨਰਿੰਦਰ ਕੌਰ ਅਧਿਆਪਕ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ