Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਦਾਊਂ ਦੇ 3 ਵਿਦਿਆਰਥੀਆਂ ਨੇ ਐਨਟੀਐਸਈ ਦੀ ਪ੍ਰੀਖਿਆ ਪਾਸ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ: ਇੱਥੋਂ ਦੇ ਸਰਕਾਰੀ ਹਾਈ ਸਕੂਲ ਪਿੰਡ ਦਾਊਂ ਦੇ ਤਿੰਨ ਵਿਦਿਆਰਥੀਆਂ ਨੇ ਨੈਸ਼ਨਲ ਟੇਲੈਂਟ ਸਰਚ ਅਗਜਾਮੀਨੇਸ਼ਨ (ਐਨਟੀਐਸਈ) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹਾ ਮੁਹਾਲੀ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡੀਪੀਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੂੰ ਸਕੂਲ ਦੀ ਮੁੱਖ ਅਧਿਆਪਕਾ ਅਤੇ ਸਮੂਹ ਸਟਾਫ਼ ਵੱਲੋਂ ਅੱਜ ਮੈਡਲ ਅਤੇ ਵਿੱਦਿਅਕ ਸਮੱਗਰੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਵਿਦਿਆਰਥੀਆਂ ’ਚੋਂ ਇਕ ਵਿਦਿਆਰਥੀ ਲਗਾਤਾਰ ਚਾਰ ਸਾਲ ਸੂਬਾ ਪੱਧਰ ’ਤੇ ਖੇਡ ਚੁੱਕਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਨੇ ਵੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਸਟਾਫ਼ ਦੀ ਸਖ਼ਤ ਮਿਹਨਤ ਸਦਕਾ ਸੰਭਵ ਹੋ ਸਕਿਆ ਹੈ। ਉਨ੍ਹਾਂ ਸਕੂਲੀ ਬੱਚਿਆਂ ਨੂੰ ਸਾਲਾਨਾ ਪ੍ਰੀਖਿਆਵਾਂ ਵਿੱਚ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ