ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਮਮਤਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਮਮਤਾ ਸਰਕਾਰ ਵੱਲੋਂ ਡਾਕਟਰਾਂ ਨੂੰ ਧਮਕਾਉਣ ਦਾ ਮਾਮਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਪੱਛਮ ਬੰਗਾਲ ਦੀ ਮਮਤਾ ਸਰਕਾਰ ਵੱਲੋਂ ਡਾਕਟਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਖ਼ਿਲਾਫ਼ ਅੱਜ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੀ ਮੁਹਾਲੀ ਇਕਾਈ ਦੇ ਬੈਨਰ ਥੱਲੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਮਮਤਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ।
ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਡਾ. ਅਸ਼ਵਨੀ ਕਾਂਸਲ ਨੇ ਕਿਹਾ ਕਿ ਡਾਕਟਰਾਂ ਨੂੰ ਮਜਬੂਰ ਕਰਨ ਦਾ ਸਿੱਧਾ ਨੁਕਸਾਨ ਆਮ ਲੋਕਾਂ ਨੂੰ ਹੋਵੇਗਾ। ਇਸ ਲਈ ਮਮਤਾ ਸਰਕਾਰ ਡਾਕਟਰਾਂ ’ਤੇ ਸਿਆਸੀ ਦਬਾਅ ਪਾਉਣ, ਧਮਕੀਆਂ ਦੇਣ ਦੀ ਕਾਰਵਾਈ ਤੁਰੰਤ ਬੰਦ ਕਰੇ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਐਸਐਸ ਸੋਢੀ, ਮੀਤ ਪ੍ਰਧਾਨ ਜਸਵੰਤ ਸਿੰਘ, ਜਨਰਲ ਸਕੱਤਰ ਡਾ. ਧਨਕਤ, ਵਿੱਤ ਸਕੱਤਰ ਡਾ. ਚਰਨਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਐਨਆਰਐਸ ਮੈਡੀਕਲ ਕਾਲਜ ਵਿੱਚ ਇਕ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੇ ਰਿਸ਼ਤੇਦਾਰਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਦੌਰਾਨ ਮਾਰੀ ਗਈ ਰੈਜ਼ੀਡੈਂਟ ਡਾਕਟਰ ਪ੍ਰਤਿਭਾ ਮੁਖਰਜੀ ਅਤੇ ਡਾ. ਅਭਿਸ਼ੇਕ ਸਾਹ ਪ੍ਰਤੀ ਦੁੱਖ ਪ੍ਰਗਟ ਕੀਤਾ ਅਤੇ ਮਮਤਾ ਸਰਕਾਰ ਵੱਲੋਂ ਡਾਕਟਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਮਨਜੀਤ ਸਿੰਘ, ਡਾ. ਸੰਦੀਪ ਸਿੰਘ, ਡਾ. ਤੇਜਵੀਰ ਸਿੰਘ, ਡਾ. ਗੌਰਵ, ਡਾ. ਗੁਰਮੁੱਖ ਸਿੰਘ, ਡਾ. ਪੁਨੀਤ, ਡਾ. ਸੁਭਾਸ਼ ਕੁਮਾਰ, ਡਾ. ਸੀਪੀ ਅਰੋੜਾ, ਡਾ. ਮੇਘਨਾ, ਡਾ. ਰਵੀਕਾ, ਡਾ. ਸਿਮਰਨ, ਡਾ. ਨੈਨਸੀ ਅਤੇ ਡਾ. ਭੂਸ਼ਣ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…