Share on Facebook Share on Twitter Share on Google+ Share on Pinterest Share on Linkedin ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਲਈ ਪੰਜਾਬ ਲਈ 806.28 ਕਰੋੜ ਦੀ ਰਾਸ਼ੀ ਪ੍ਰਵਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਕਈ ਮਹਤੱਵ ਪੂਰਨ ਨਵੀਆਂ ਸਕੀਮਾਂ ਨੂੰ ਵੀ ਦਿੱਤੀ ਪ੍ਰਵਾਨਗੀ: ਬ੍ਰਹਮ ਮਹਿੰਦਰਾ ਪੰਜਾਬ ਵਿੱਚ ਹੁਣ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ ਅਤੇ ਖੁੱਲਣਗੇ ਸਿਹਤ ਅਤੇ ਤੰਦਰੁਸਤੀ ਕੇਂਦਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜੁਲਾਈ: ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੀਤੇ ਜਾ ਰਹੇ ਲਾ ਮਿਸਾਲ ਕਾਰਜਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸਾਲ 2017-18 ਲਈ ਪੰਜਾਬ ਵਿਚ ਨੈਸ਼ਨਲ ਸਿਹਤ ਮਿਸ਼ਨ ਲਈ 806.28 ਕਰੌੜ ਰੁਪਏ ਪ੍ਰਵਾਨ ਕੀਤੇ ਹਨ। ਅੱਜ ਇਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ ਸਾਲ 2017-18 ਦੋਰਾਨ ਨੈਸ਼ਨਲ ਸਿਹਤ ਮਿਸ਼ਨ ਅਧੀਨ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਜੋ ਖਾਕਾ ਤਿਆਰ ਕਰਕੇ ਭਾਰਤ ਸਰਕਾਰ ਨੂੰ ਪੇਸ਼ ਕੀਤਾ ਗਿਆ ਸੀ ਉਸ ਨੂੰ ਹੂ-ਬ-ਹੂ ਪ੍ਰਵਾਨੀ ਦਿੰਦਿਆਂ ਕਈ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਲਈ ਵੀ ਹਰੀ ਝੰਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਅੰਜਲੀ ਭਾਵਰਾ ਪ੍ਰਮੁੱਖ ਸਕੱਤਰ ਸਿਹਤ ਅਤੇ ਵਰੁਣ ਰੂਜ਼ਮ ਮਿਸ਼ਨ ਡਾਇਰੈਕਟਰ ਐਨ.ਐਚ.ਐਮ ਵਲੋਂ ਸੂਬੇ ਲਈ ਉਲੀਕੀ ਗਈ ਵਿਸ਼ੇਸ਼ ਨੀਤੀ ਨੂੰ ਨਿਜੀ ਤੌਰ ’ਤੇ ਤਵਜੋਂ ਦੇ ਕੇ ਭਾਰਤ ਸਰਕਾਰ ਅੱਗੇ ਪੇਸ਼ ਕੀਤਾ ਗਿਆ।ਸ੍ਰੀ ਮਹਿੰਦਰਾ ਨੇ ਦੱਸਿਆ ਕਿ ‘ਨੈਸ਼ਨਲ ਪ੍ਰੋਗਰਾਮ ਕੋਆਰਡੀਨੇਸ਼ਨ ਕਮੇਟੀ’ ਦੀ ਨਵੀਂ ਦਿੱਲੀ ਵਿਖੇ ਬੀਤੇ ਦਿਨੀ ਹੋਈ ਮੀਟਿੰਗ ਵਿਚ ਕਈ ਨਵੀਆਂ ਪਹਿਲ ਕਦਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ। ਜਿਨ੍ਹਾਂ ਵਿਚ ਵਿਸ਼ੇਸ਼ ਤੌਰ ’ਤੇ ਰਾਜ ਵਿਚ 200 ਸਬ-ਸੈਂਟਰਾਂ ਵਿਚ ਮਿਲਣ ਵਾਲੀਆਂ ਬੁਨਆਦੀ ਸਹੂਲਤਾਂ ਵਿਚ ਵਾਧਾ ਕਰਦਿਆਂ ਇਨ੍ਹਾਂ ਨੂੰ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੁਆਰਾ ਰੋਕੀਆਂ ਜਾ ਸਕਣ ਵਾਲੀਆਂ ਸਿਹਤ ਸਬੰਧੀ ਬਿਮਾਰੀਆਂ ਦਾ ਇਲਾਜ, ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਲਈ ਸਟਾਫ ਨਰਸਾਂ ਨੂੰ ਸਪੈਸ਼ਲ ਕੋਰਸ ਕਰਵਾਕੇ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਇਹ ਸਟਾਫ ਨਰਸਾਂ ਨੂੰ ਸੈਬ-ਸੈਂਟਰਾਂ ਵਿਖੇ ‘ਕਮਿਊਨਿਟੀ ਹੈਲਥ ਅਫਸਰ’ ਵਜੋਂ ਤੈਨਾਤ ਕੀਤਾ ਜਾਵੇਗਾ। ਇਸ ਵਿਸ਼ੇਸ਼ ਮੰਤਵ ਲਈ 12.65 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਪੈਸ਼ਲਿਸਟਾਂ, ਗਾਈਨੀਕੋਲਜਿਸ, ਬੱਚਿਆਂ ਦੇ ਡਾਕਟਰ ਦੀ ਕਮੀ ਨੂੰ ਦੂਰ ਕਰਨ ਲਈ ਜਿਲਾ ਹਸਪਤਾਲ ਲੁਧਿਆਣਾ ਵਿਖੇ ਡੀ.ਐਨ.ਬੀ. ਕੋਰਸ ਕਰਵਾਉਣ ਸਬੰਧੀ ਵੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਦੇ ਨਾਲ ਹੀ ਸਾਰੇ ਜਿਲ੍ਹਾ ਅਤੇ ਸਬ-ਡਵਿਜ਼ਨਲ ਹਸਪਤਾਲ ਨੂੰ ਵੱਖ-ਵੱਖ ਪੜਾਆਂ ਵਿਚ ਕੰਪੂਟਰੀਕਰਨ ਕੀਤਾ ਜਾਵੇਗਾ ਇਸ ਮੰਤਵ ਲਈ 9.45 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਨਵੀਂ ਤਰਾਂ ਦੀ ਕੋਸ਼ਿਸ਼ ਸਦਕਾ ਰਾਜ ਦੇ ਬਜ਼ੁਰਗ ਨਾਗਰਿਕਾਂ ਨੂੰ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ 195.11 ਕਰੋੜ ਰੁਪਏ ਦੀਆਂ ਲਾਗਤ ਨਾਲ ਸਿਹਤ ਸੰਸਥਾਵਾਂ ਨੂੰ ਆਧੁਨਿਕ ਮਸ਼ੀਨਾਂ ਅਤੇ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪਠਾਨਕੋਟ ਜਿਲ੍ਹੇ ਵਿਚ ਜੱਚਾ-ਬੱਚਾ ਹਸਪਤਾਲ ਵੀ ਜਿਲ੍ਹਾ ਹਸਪਤਾਲ ਵਿਚ ਵੱਖਰੇ ਤੌਰ ’ਤੇ ਸਥਾਪਿਤ ਕੀਤਾ ਜਾਵੇਗਾ। ਇਸੇ ਤਰਾਂ ਸੀ.ਐਚ.ਸੀ. ਭਾਮ, ਫਤਿਹਗੜ੍ਹ ਚੂੜੀਆਂ ਅਤੇ ਤਰਨਤਾਰਨ ਵਿਚ ਵੀ ਜੱਚਾ-ਬੱਚਾ ਹਸਪਤਾਲ ਸਥਾਪਿਤ ਕਰਨ ਲਈ 22 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਵਧੀਆ ਸਰਕਾਰੀ ਰਿਹਾਇਸ਼ੀ ਸਹੂਲਤਾਂ ਦੇਣ ਲਈ 9 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਨੇ 278.59 ਕਰੋੜ ਰੁਪਏ ਸਪੈਸ਼ਲਿਸਟ ਡਾਕਟਰਾਂ, ਮੈਡੀਕਲ ਅਫ਼ਸਰਾਂ, ਸਟਾਫ ਨਰਸਾਂ ਅਤੇ ਹੋਰ ਪੈਰਾ-ਮੈਡੀਕਲਾਂ ਦੀਆਂ ਤਨਖਾਹਾਂ ਲਈ ਜਾਰੀ ਕੀਤਾ। ਜਦਕਿ ਜਨਨੀ ਸ਼ਿਸੂ ਸੁਰੱਖਸ਼ਾ ਕਾਰਿਆਕ੍ਰਮ ਅਤੇ ਜਨਨੀ ਸੁਰੱਖਸ਼ਾ ਯੋਜਨਾ ਜਿਸ ਤਹਿਤ ਗਰਭਵਤੀ ਅੌਰਤਾਂ ਅਤੇ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ, ਲਈ 29.92 ਕਰੋੜ ਰੁਪਏ ਪਾਸ ਕੀਤੇ ਗਏ। ਰਾਸਟਰੀਆ ਬਾਲ ਸਵਾਸਥਿਆ ਕਾਰਿਆਕ੍ਰਮ ਜਿਸ ਤਹਿਤ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਬੱਚਿਆਂ ਅਤੇ ਆਂਗਨਵਾੜੀ ਦੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ ਅਤੇ 30 ਵੱਖ-ਵੱਖ ਬੀਮਾਰੀਆਂ ਦੀ ਜਾਂਚ ਵੀ ਕੀਤੀ ਜਾਂਦੀ ਹੈ, ਲਈ ਵੀ 15.85 ਕਰੋੜ ਰੁਪਏ ਪਾਸ ਕੀਤੇ ਗਏ ਹਨ। ਆਸ਼ਾ ਵਰਕਰਾਂ ਦੀ ਸਿਖਲਾਈ ਅਤੇ ਉਨ੍ਹਾਂ ਨੂੰ ਹੋਰ ਪ੍ਰੋਤਸਾਹਨ ਭੱਤਾ ਦੇਣ ਲਈ 45.96 ਕਰੋੜ ਰੁਪਏ ਵੱਖਰੇ ਤੌਰ ’ਤੇ ਪਾਸ ਕੀਤੇ ਗਏ ਹਨ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਨੈਸ਼ਨਲ ਅਰਬਨ ਹੈਲਥ ਮਿਸ਼ਨ ਨੂੰ ਸਫ਼ਲਤਾਪੂਰਬਕ ਅਤੇ ਸਚਾਰੂ ਢੰਗ ਨਾਲ ਲਾਗੂ ਕਰਨ ਲਈ 33.58 ਕਰੋੜ ਰੁਪਏ ਵੱਖਰੇ ਤੌਰ ’ਤੇ ਪਾਸ ਕੀਤੇ ਗਏ ਹਨ ਜਿਸ ਅਧੀਨ ਸਿਹਤ ਕੇਂਦਰਾਂ ਦੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣਾ, ਆਉੂਟ ਰੀਚ ਕੈਂਪਾਂ ਅਤੇ ਮਹਿਲਾ ਆਰੋਗਿਆ ਸੰਮਤੀਆਂ ਦੇ ਮਜ਼ਬੂਤੀਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮਾਰੂ ਬੀਮਾਰੀਆਂ ਜਿਵੇਂ ਟੀ.ਵੀ., ਮਲੇਰੀਆ, ਡੇਂਗੂ ਆਦਿ ਦਾ ਮੁਕਾਬਲਾ ਕਰਨ ਲਈ ਅਤੇ ਕੋਹੜ ਵਰਗੀ ਬੀਮਾਰੀ ਦੇ ਖਾਤਮੇ ਲਈ 20.88 ਕਰੋੜ ਰੁਪਏ ਪਾਸ ਕੀਤਾ ਗਿਆ ਜਦਕਿ ਗੈਰ ਸੰਚਾਰਿਤ ਬੀਮਾਰੀਆਂ ਜਿਵੇਂ ਕਿ ਹਾਈਪਰ ਟੈਨਸ਼ਨ, ਡਾਇਬਟੀਜ਼ ਅਤੇ ਹੋਰ ਕਾਰਡੀਓ ਵੈਸਕਿਊਲਰ ਬੀਮਾਰੀਆਂ ਅਤੇ ਅੰਨ੍ਹੇਪਣ ਦਾ ਮੁਕਾਬਲਾ ਕਰਨ ਲਈ ਵੱਖਰੇ ਤੌਰ ’ਤੇ 16.88 ਕਰੋਨ ਰੁਪਏ ਪਾਸ ਕੀਤੇ ਗਏ ਹਨ। ਸਿਹਤ ਮੰਤਰੀ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸਾਡਾ ਮਿਸ਼ਨ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਿਹਤਯਾਬ ਰੱਖਣਾ ਹੈ ਅਤੇ ਇਸ ਕਾਰਜ ਲਈ ਉੱਤਮ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣਾ ਉਨ੍ਹਾਂ ਦਾ ਮੁੱਢਲਾ ਕਾਰਜ ਹੈ। ਉਨ੍ਹਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਮਿਸ਼ਨ ਤਹਿਤ ਵਧੀਆਂ ਪਲਾਨ ਤੇ ਪ੍ਰਸਤਾਵ ਬਣਾ ਕੇ ਕੇਂਦਰ ਸਰਕਾਰ ਕੋਲੋਂ ਪਾਸ ਕਰਵਾਏ। ਉਨ੍ਹਾ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਐਨ.ਐੱਚ.ਐਮ. ਦੇ ਬਜਟ ’ਚ 35 ਫੀਸਦੀ ਦਾ ਵਾਧਾ ਹੋਇਆ ਹੈ। ਦੱਸਿਆ ਗਿਆ ਹੈ ਕਿ ਬੀਤੇ ਸਾਲ ਦੇ 595 ਕਰੋੜ ਰੁਪਏ ਦੇ ਬਜਟ ਦੇ ਮੁਕਾਬਲੇ ਇਸ ਸਾਲ 806.28 ਕਰੋੜ ਰੁਪਏ ਦਾ ਬਜਟ ਪ੍ਰਵਾਨ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਜਟ ਵਿੱਚ 60 ਫੀਸਦੀ ਹਿੱਸਾ ਕੇਂਦਰ ਸਰਕਾਰ ਪਾਵੇਗੀ ਜਦਕਿ 40 ਫੀਸਦੀ ਹਿੱਸਾ ਪੰਜਾਬ ਸਰਕਾਰ ਵਲੋਂ ਪਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ