ਸਰਕਾਰੀ ਸਕੂਲਾਂ ਵਿੱਚ ਲੜਕੀਆਂ ਨੂੰ ਲਾਜ਼ਮੀ ਸਿੱਖਿਆ ਦੇਣ ਲਈ ਸਰਕਾਰ ਵਚਨਬੱਧ: ਬੈਦਵਾਨ

ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਵਿਕਾਸ ਲਈ 28 ਲੱਖ 64 ਹਜ਼ਾਰ ਦੀ ਗਰਾਂਟ ਜਾਰੀ

ਅੰਕੁਰ ਵਸ਼ਿਸ਼ਟ, ਮੁਹਾਲੀ, 19 ਦਸੰਬਰ
ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਉਪਰਾਲੇ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਸਿੱਖਿਅਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਹ ਵਿਚਾਰ ਲੇਬਰਫੈਡ ਪੰਜਾਬ ਦੇ ਐਮ.ਡੀ. ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਨੇ ਸਰਕਾਰੀ ਗਰਲਜ਼ ਸਕੂਲ ਸੋਹਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਦੀ ਘਾਟ ਹੈ, ਉਥੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੜਕੀਆਂ ਨੂੰ ਸਿੱਖਿਆ ਲੈਣ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਲੜਕੀਆਂ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਸਰਕਾਰੀ ਗਰਲਜ਼ ਸਕੂਲ ਸੋਹਾਣਾ ਦੀ ਪ੍ਰਿੰਸੀਪਲ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਵੱਲੋਂ ਸਕੂਲ ਵਿਖੇ ਫਿਜ਼ਿਕਸ ਅਤੇ ਕੈਮਿਸਟਰੀ ਦੀ ਲੈਬ ਬਣਾਉਣ ਅਤੇ ਦੋ ਕਲਾਸ ਰੂਮ ਬਣਾਉਣ ਲਈ ਭੇਜੀ 28 ਲੱਖ 64 ਹਜਾਰ ਰੁਪਏ ਦੀ ਗਰਾਂਟ ਦਾ ਚੈਕ ਦਿੱਤਾ।
ਸ਼੍ਰੀ ਸੋਹਾਣਾ ਨੇ ਕਿਹਾ ਕਿ ਇਸ ਸਕੂਲ ਵਿੱਚ 800 ਕੁੜੀਆਂ ਪੜਦੀਆਂ ਹਨ, ਸਕੂਲ ਵਿੱਚ ਪੜਾਈ ਵੀ ਵਧੀਆ ਹੁੰਦੀ ਹੈ ਅਤੇ ਨਤੀਜੇ 100 ਫੀਸਦੀ ਹੁੰਦੇ ਹਨ। ਸਕੂਲ ਵਿੱਚ ਪੜਦੀਆਂ ਕੁੜੀਆਂ ਦੀ ਵਧੇਰੇ ਗਿਣਤੀ ਹੋਣ ਕਾਰਨ ਕਈ ਕਲਾਸਾਂ ਨੂੰ ਬਾਹਰ ਹੀ ਲਗਾਉਣਾ ਪੈਂਦਾ ਸੀ ਪਰ ਹੁਣ ਨਵੇਂ ਕਮਰੇ ਬਣਨ ਨਾਲ ਇਹ ਸਮੱਸਿਆ ਹੱਲ ਹੋ ਜਾਵੇਗੀ। ਉਹਨਾਂ ਕਿਹਾ ਕਿ ਹੁਣ ਵਧੇਰੇ ਸਹੂਲਤਾਂ ਮਿਲਣ ਨਾਲ ਇਸ ਸਕੂਲ ਦੇ ਨਤੀਜੇ ਹੋਰ ਵੀ ਵਧੀਆ ਹੋਣਗੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਊਸ਼ਾ ਮਹਾਜਨ ਨੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਲੇਬਰਫੈਡ ਦੇ ਐਮ ਡੀ ਪਰਵਿੰਦਰ ਸਿੰਘ ਸੋਹਾਣਾ ਦਾ ਗਰਾਂਟ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…