Share on Facebook Share on Twitter Share on Google+ Share on Pinterest Share on Linkedin ਕਰੋਨਾ ਵੈਕਸੀਨ ਦਾ ਪ੍ਰਬੰਧ ਨਾ ਕਰਕੇ ਲੋਕਾਂ ਦੀ ਜਾਨਾਂ ਨਾਲ ਖੇਡ ਰਹੀ ਹੈ ਸਰਕਾਰ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਰੋਕੂ ਵੈਕਸੀਨ ਦੀ ਘਾਟ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਲੋੜੀਂਦੀ ਵੈਕਸੀਨ ਦੇ ਨਾਲ-ਨਾਲ ਆਕਸੀਜਨ, ਕਿੱਟਾਂ, ਆਈਸੀਯੂ ਬੈੱਡ ਅਤੇ ਦਵਾਈਆਂ ਦਾ ਢੁਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਕਿ ਸੰਭਾਵਿਤ ਸੰਕਟ ਦਾ ਅਸਰਦਾਰ ਢੰਗ ਨਾਲ ਟਾਕਰਾ ਕੀਤਾ ਜਾ ਸਕੇ। ਅੱਜ ਇੱਥੇ ਬਲਬੀਰ ਸਿੱਧੂ ਨੇ ਕਿਹਾ ਕਿ ਮੁਹਾਲੀ ਸਮੇਤ ਕਿਸੇ ਵੀ ਜ਼ਿਲ੍ਹੇ ਵਿੱਚ ਕਰੋਨਾ ਵੈਕਸੀਨ ਨਹੀਂ ਮਿਲ ਰਹੀ ਹੈ। ਜਿਸ ਕਾਰਨ ਲੋਕਾਂ ਵਿੱਚ ਸਹਿਮ ਤੇ ਡਰ ਦਾ ਮਾਹੌਲ ਹੈ ਕਿਉਂਕਿ ਦਿੱਲੀ ਅਤੇ ਹਰਿਆਣਾ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਲਿਹਾਜ਼ਾ ਵੱਡੇ ਪੱਧਰ ’ਤੇ ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਗਾਉਣ ਦੀ ਮੁਹਿੰਮ ਵਿੱਢਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਘਾਟ ਕਾਰਨ ਵਿਦੇਸ਼ਾਂ ਵਿੱਚ ਜਾਣ ਵਾਲੇ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ 100 ਤੋਂ ਵੱਧ ਵਿਅਕਤੀਆਂ ਦੇ ਇਕੱਠ ਵਾਲੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਹਸਪਤਾਲਾਂ ਲਈ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ, ਪਰ ਪੰਜਾਬ ਵਿੱਚ ਸਰਕਾਰ ਨੇ ਲੋਕਾਂ ਦੀਆਂ ਜਾਨਾਂ ਨਾਲ ਜੁੜੇ ਇਸ ਅਤਿ ਗੰਭੀਰ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਸਮੂਹ ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਾਉਣੀ ਚਾਹੀਦੀ ਹੈ ਤਾਂ ਕਿ ਵਿਭਾਗ ਅਤੇ ਸਿਸਟਮ ਦੀਆ ਖ਼ਾਮੀਆਂ ਦਾ ਪਤਾ ਲੱਗ ਸਕੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ