Share on Facebook Share on Twitter Share on Google+ Share on Pinterest Share on Linkedin ਸਕੂਲੀ ਸਿੱਖਿਆ ਵਿੱਚ ਸੁਧਾਰ ਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਸਰਕਾਰ ਯਤਨਸ਼ੀਲ: ਪ੍ਰਭਜੋਤ ਕੌਰ ਜ਼ਿਲ੍ਹਾ ਯੋਜਨਾ ਕਮੇਟੀ ਦੀ ਮੁਖੀ ਨੇ ਸਰਕਾਰੀ ਸਕੂਲ ਫੇਜ਼-5 ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 24 ਜਨਵਰੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਇੰਜ. ਸ੍ਰੀਮਤੀ ਪ੍ਰਭਜੋਤ ਕੌਰ ਨੇ ਅੱਜ ਇੱਥੋਂ ਦੇ ਫੇਜ਼-5 ਸਥਿਤ ਸਰਕਾਰੀ ਹਾਈ ਸਕੂਲ ਵਿੱਚ ਨਵੇਂ ਸਿਰਿਓਂ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਪ੍ਰਾਜੈਕਟ ਲਈ ਡੀਪੀਸੀ ਫੰਡ ’ਚੋਂ 04.5 ਲੱਖ ਰੁਪਏ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਲੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਿੱਧੀ ਗੱਲ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਉਣ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਜਗ੍ਹਾ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਦੇਸ਼ ਵਿੱਚ ਸਰਕਾਰ ਵੱਲੋਂ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿੱਚ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਭੇਜਿਆ ਗਿਆ ਤਾਂ ਜੋ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ, ਆਮ ਆਦਮੀ ਪਾਰਟੀ ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ, ਪ੍ਰਭਜੋਤ ਕੌਰ ਜੋਤੀ, ਜਸਪਾਲ ਸਿੰਘ ਕਾਉਣੀ, ਰਣਜੀਤਪਾਲ ਸਿੰਘ, ਸੁਰਿੰਦਰ ਸਿੰਘ, ਨਿਰਪਜੀਤ ਸਿੰਘ ਅਤੇ ਬਲਬੀਰ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ