ਤਰਸ ਦੇ ਅਧਾਰ ’ਤੇ 9 ਉਮੀਦਵਾਰਾਂ ਨੂੰ ਦਿੱਤੀ ਸਰਕਾਰੀ ਨੌਕਰੀ

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਖਨੌੜਾ ਨੇ ਵੰਡੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਹਰਵਿੰਦਰ ਸਿੰਘ ਖਨੌੜਾ ਨੇ ਅੱਜ ਇੱਥੋਂ ਦੇ ਫੇਜ਼-1 ਸਥਿਤ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦਫ਼ਤਰ ਵਿਖੇ ਤਰਸ ਦੇ ਅਧਾਰ ’ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜਿਨ੍ਹਾਂ ’ਚੋਂ 4 ਕਲਰਕ, 2 ਸੇਵਾਦਾਰ, 2 ਉਮੀਦਵਾਰਾਂ ਨੂੰ ਟੀ-ਮੇਟ ਅਤੇ 1 ਉਮੀਦਵਾਰ ਨੂੰ ਚੌਕੀਦਾਰ ਦੀ ਨੌਕਰੀ ਦਿੱਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।
ਸ੍ਰੀ ਖਨੌੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਆਸ਼ਰਿਤ ਪਰਿਵਾਰਾਂ ਦੀ ਬਾਂਹ ਫੜ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਇਨ੍ਹਾਂ ਕਰਮਚਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਨੂੰ ਸਮਰਪਿਤ ਰਹਿਣ ਕਿਉਂ ਜੋ ਸਰਕਾਰੀ ਨੌਕਰੀ ਵਿੱਚ ਆਉਣ ਤੋਂ ਬਾਅਦ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਜ਼ਿਆਦਾ ਵਧ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਵਿਭਾਗ ਵੱਲੋਂ ਟਿਊਬਵੈੱਲ ਅਪਰੇਟਰ, ਕਲਰਕ, ਸਟੈਨੋ, ਐਕਸੀਅਨ ਪੱਧਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੁੱਝ ਹੋਰ ਅਰਜ਼ੀਆਂ ਤਰਸ ਦੇ ਅਧਾਰ ’ਤੇ ਨੌਕਰੀ ਦੇਣ ਸਬੰਧੀ ਵਿਭਾਗੀ ਪ੍ਰਕਿਰਿਆ ਜਾਰੀ ਹੈ। ਲੋੜੀਂਦੀ ਕਾਰਵਾਈ ਮੁਕੰਮਲ ਹੋਣ ’ਤੇ ਉਨ੍ਹਾਂ ਨੂੰ ਵੀ ਨੌਕਰੀ ਦਿੱਤੀ ਜਾਵੇਗੀ। ਇਸ ਮੌਕੇ ਐਮਡੀ ਅਰਵਿੰਦਰ ਸਿੰਘ ਸੋਹਲ, ਨਿੱਜੀ ਸਕੱਤਰ ਅਜੈ ਸ਼ਰਮਾ ਅਤੇ ਐਕਸੀਅਨ ਰਾਜ ਸ਼ਰਮਾ ਸਮੇਤ ਵਿਭਾਗ ਦੇ ਹੋਰ ਅਧਿਕਾਰੀਆਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…