
ਸਰਕਾਰੀ ਵਕੀਲ ਸੰਜੀਵ ਬੱਤਰਾ ਹੋਏ ਸੇਵਾਮੁਕਤ, ਸ਼ਲਾਘਾਯੋਗ ਸੇਵਾਵਾਂ ਬਦਲੇ ਕੀਤਾ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਮੁਹਾਲੀ ਅਦਾਲਤ ਦੇ ਜ਼ਿਲ੍ਹਾ ਅਟਾਰਨੀ (ਸਰਕਾਰੀ ਵਕੀਲ) ਸੰਜੀਵ ਬੱਤਰਾ ਅੱਜ ਸੇਵਾਮੁਕਮਤ ਹੋ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਅਦਾਲਤਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਉਹ ਪਿਛਲੇ 4 ਸਾਲ ਤੋਂ ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ ਸੇਵਾ ਨਿਭਾ ਰਹੇ ਸਨ। ਅੱਜ ਉਨ੍ਹਾਂ ਦੀ ਸੇਵਾਮੁਕਤ ’ਤੇ ਜ਼ਿਲ੍ਹਾ ਅਟਾਰਨੀ ਐਚ.ਐਸ. ਰੱਕੜ, ਵਧੀਕ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ, ਸੁਖਦੇਵ ਸਿੰਘ ਸਹੋਤਾ, ਦਿਲਪ੍ਰੀਤ ਸਿੰਘ, ਭਰਪੂਰ ਸਿੰਘ, ਪੀ.ਐਸ. ਬਰਾੜ ਸਮੇਤ ਅਦਾਲਤ ਦੇ ਸਟਾਫ਼ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸੰਜੀਵ ਬੱਤਰਾ ਨੂੰ ਵਿਦਾਇਗੀ ਪਾਰਟੀ ਦਿੱਤੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।