Nabaz-e-punjab.com

ਸਰਕਾਰੀ ਮੈਡੀਕਲ ਕਾਲਜ ਮੁਹਾਲੀ ਦਾ ਨਾਂ ਬਦਲ ਕੇ ਡਾ.ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਰੱਖਿਆ

ਪੰਜਾਬ ਕੈਬਨਿਟ ਵਿੱਚ ਲਿਆ ਨਾਮਕਰਨ ਦਾ ਫੈਸਲਾ, ਇਸੇ ਸਾਲ ਸ਼ੁਰੂ ਹੋਣਗੀਆਂ ਕਲਾਸਾਂ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਫਰਵਰੀ:
ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਨੀਤੀਵਾਨ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀਆਰ ਅੰਬੇਦਕਰ ਨੂੰ ਸਿਜਦਾ ਕਰਦਿਆਂ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਦਾ ਨਾਮ ਬਦਲ ਕੇ ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਰੱਖਿਆ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਨਵਾਂ ਸਥਾਪਿਤ ਹੋ ਰਿਹਾ ਮੈਡੀਕਲ ਕਾਲਜ ਰਾਜ ਦੇ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਰਕਾਰ ਦਾ ਮੰਤਵ ਪੂਰਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਮੈਡੀਕਲ ਸਿੱਖਿਆ ਖੇਤਰ ਵਿੱਚ ਆਪਣਾ ਕਰੀਅਰ ਬਣਾਉਣ ਦਾ ਮੌਕਾ ਪ੍ਰਦਾਨ ਕਰੇਗਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ 200 ਬੈਡਾਂ ਦੀ ਸਮਰੱਥਾ ਰੱਖਦੇ ਜ਼ਿਲ੍ਹਾ/ਰੈਫਰਲ ਹਸਪਤਾਲਾਂ ਦੇ ਨਾਲ ਨਵੇਂ ਮੈਡੀਕਲ ਕਾਲਜ ਸਥਾਪਿਤ ਕਰਨ ਦੀ ਕੇਂਦਰ ਵੱਲੋਂ ਸਪਾਂਸਰ ਸਕੀਮ ਯੋਜਨਾ ਅਧੀਨ ਜ਼ਿਲ੍ਹਾ ਸ਼ਹੀਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 100 ਐਮਬੀਬੀਐਸ ਸੀਟਾਂ ਵਾਲਾ ਸਰਕਾਰੀ ਮੈਡੀਕਲ ਕਾਲਜ ਸਥਾਪਿਤ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦਿੱਤੀ ਗਈ ਸੀ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਬੀਤੀ 22 ਜਨਵਰੀ ਨੂੰ ਜਾਰੀ ਨੋਟੀਫ਼ਿਕੇਸ਼ਨ ਵਿੱਚ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਵਿੱਚ ਐਮਬੀਬੀਐਸ ਕੋਰਸ ਦੀਆਂ 100 ਸੀਟਾਂ ਲਈ 994 ਅਸਾਮੀਆਂ ਦਾ ਗਠਨ ਕੀਤਾ ਜਾ ਚੁੱਕਾ ਸੀ। ਨਵੇਂ ਕਾਲਜ ਦੇ ਪ੍ਰਿੰਸੀਪਲ ਦੀ ਨਿਯੁਕਤੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ਰਤਾਂ ਅਨੁਸਾਰ ਇਨ੍ਹਾਂ ਅਸਾਮੀਆਂ ਨੂੰ ਪੜਾਅ ਭਰ ਭਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਨਵੇਂ ਮੈਡੀਕਲ ਕਾਲਜ ਦੀ ਇਮਾਰਤ ਬਣ ਕੇ ਤਿਆਰ ਹੋ ਜਾਵੇਗੀ। ਇਸ ਸਬੰਧੀ ਜੰਗੀ ਪੱਧਰ ’ਤੇ ਉਸਾਰੀ ਕੰਮ ਚੱਲ ਰਿਹਾ ਹੈ ਅਤੇ ਇਸੇ ਸਾਲ ਜੁਲਾਈ\ਅਗਸਤ ਵਿੱਚ ਮੈਡੀਕਲ ਦੀ ਪੜ੍ਹਾਈ ਲਈ ਕਲਾਸਾਂ ਲੱਗਣੀਆਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ 376 ਕਰੋੜੀ ਇਸ ਵੱਕਾਰੀ ਪ੍ਰਾਜੈਕਟ ਲਈ ਕੇਂਦਰ ਵੱਲੋਂ 60 ਫੀਸਦੀ ਯੋਗਦਾਨ ਪਾਇਆ ਜਾ ਵੇਗਾ ਜਦੋਂਕਿ ਬਾਕੀ 40 ਫੀਸਦੀ ਸੂਬਾ ਸਰਕਾਰ ਦੇਵੇਗੀ। ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਪੰਜਾਬ ਸਿਹਤ ਨਿਗਮ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਸਿਖਲਾਈ ਸ਼ਾਖਾ ’ਚੋਂ ਲੋੜ ਅਨੁਸਾਰ ਜ਼ਮੀਨ ਹਾਸਲ ਕਰਕੇ ਮੈਡੀਕਲ ਤਿਆਰ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…