ਸਰਕਾਰੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੇ ਤਿੰਨ ਬੱਚਿਆਂ ਨੇ ਖੇਡਾਂ ਵਿੱਚ ਸ਼ਾਨਦਾਰ ਕਾਰਗੁਜਾਰੀ ਦਿਖਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਜੈ ਕੁਮਾਰ ਨੇ ਦਿੱਲੀ ਵਿੱਚ ਬੀਤੀ 3 ਜਨਵਰੀ ਤੋਂ 9 ਜਨਵਰੀ ਤੱਕ ਹੋਈਆਂ ਨੈਸ਼ਨਲ ਸਕੂਲ ਖੇਡਾਂ ਅੰਡਰ-19 ਵਿੱਚ ਫੁੱਟਬਾਲ ਅਤੇ ਟੈਨਿਸ ਵਿੱਚ ਸੋਨੇ ਦਾ ਤਗਮਾ ਜਿੱਤਿਆ ਹੈ।
ਇਸੇ ਤਰ੍ਹਾਂ ਇਸੇ ਸਕੂਲ ਦੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀ ਪ੍ਰਕਾਸ਼ ਕੁਮਾਰ ਨੇ ਫੁੱਟਬਾਲ ਅਤੇ ਟੈਨਿਸ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਇਸ ਸਕੂਲ ਦੇ ਬਾਰ੍ਹਵੀਂ ਜਮਾਤ ਆਰਟਸ ਦਾ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਭਾਰਤੀ ਬਾਲੀਬਾਲ ਟੀਮ ਵਿੱਚ ਚੋਣ ਹੋਈ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗਿੰਨੀ ਦੁੱਗਲ ਨੇ ਇਹਨਾਂ ਖਿਡਾਰੀ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਖੇਡਾਂ ਵਿੱਚ ਹੋਰ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕੋਚ ਹਰਬੰਸ ਸਿੰਘ, ਕੋਚ ਜਸਵੀਰ ਕੌਰ ਅਤੇ ਲੈਕਚਰਾਰ ਅਨੂ ਉਬਰਾਏ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…