ਪੰਜਾਬ ਵਿੱਚ ਪ੍ਰਾਈਵੇਟ ਐਜੂਕੇਸ਼ਨ ਸਿਸਟਮ ਖਤਮ ਕਰੇ ਸਰਕਾਰ: ਦਲਿਤ ਵਿਕਾਸ ਫਰੰਟ

ਦਲਿਤ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਪਹਿਲ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣਾ ਯਕੀਨੀ ਬਣਾਇਆ ਜਾਵੇੇ: ਮੌਲੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਮਈ
ਆਲ ਇੰਡੀਆ ਦਲਿਤ ਵਿਕਾਸ ਫਰੰਟ ਪੰਜਾਬ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਸੂਬਾਈ ਪ੍ਰਧਾਨ ਹਰਮੀਤ ਸਿੰਘ ਮੌਲੀ ਨੇ ਕੀਤੀ। ਉਨ੍ਹਾਂ ਕਿਹਾ ਕਿ ਦਲਿਤ ਵਿਕਾਸ ਫਰੰਟ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਨਸ਼ਿਆਂ ਨੂੰ ਸੁੱਚਜੇ ਢੰਗ ਨਾਲ ਬੰਦ ਕਰਵਾਇਆ ਜਾਵੇ ਅਤੇ ਪੰਜਾਬ ਦੇ ਦਲਿਤ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਪਹਿਲ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣਾ ਯਕੀਨੀ ਬਣਾਇਆ ਜਾਵੇੇ।
ਮੀਟਿੰਗ ਵਿਚ ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਐਜੂਕੇਸ਼ਨ ਸਿਸਟਮ ਨੂੰ ਬੰਦ ਕੀਤਾ ਜਾਵੇ ਕਿਉਂਕਿ ਮਜ਼ਦੂਰ ਲੋਕ ਪ੍ਰਾਈਵੇਟ ਸਕੂਲਾਂ ਵਿਚ ਆਪਣੇ ਬੱਚਿਆਂ ਨੁੂੰ ਨਹੀਂ ਪੜਾ ਸਕਦੇ ਅਤੇ ਅਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਯੋਗ ਪ੍ਰਬੰਧ ਕੀਤਾ ਜਾਵੇ। ਮੀਟਿੰਗ ਵਿਚ ਠੇਕੇਦਾਰੀ ਸਿਸਟਮ ਖਤਮ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਕਿਉਕਿ ਠੇਕੇਦਾਰ ਅਧੀਨ ਕੰਮ ਕਰਦੇ ਵਰਕਰਾਂ ਦਾ ਬਹੁਤੇ ਪੱਧਰ ਤੇ ਸੋਸ਼ਣ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਹੀ ਤਨਖਾਹ ਮਿਲਣ ਦਾ ਕੋਈ ਸਮਾਂ, ਮਿਤੀ ਨਿਰਧਾਰਿਤ ਨਹੀ ਹੈ ਅਤੇ ਨਾਂ ਹੀ ਉਨ੍ਹਾਂ ਨੂੰ ਕੋਈ ਸਹੂਲਤ ਮਿਲਦੀ ਹੈ। ਮੀਟਿੰਗ ਵਿਚ ਫਰੰਟ ਦੇ ਸਰਪ੍ਰਸਤ ਡਾ. ਗੁਰਨਾਮ ਸਿੰਘ ਮੁੰਡੀ ਖਰੜ, ਪਿਆਰਾ ਸਿੰਘ ਵਿਰਹਾ, ਪਵਨ ਕੁਮਾਰ, ਹਰਬੰਸ ਸਿੰਘ, ਬਲਦੇਵ ਸਿੰਘ ਮੌਲੀ ਬੈਦਵਾਨ ਪ੍ਰੇਮ ਸਿੰਘ ਸਾਬਕਾ ਸਰਪੰਚ, ਸਵਿੰਦਰ ਸਿੰਘ ਲੱਖੋਵਾਲ, ਜਸਵਾਲ ਸਿੰਘ ਬੱਸੀ, ਭਾਗ ਸਿੰਘ,ਰਣਜੀਤ ਕੌਰ ਤੋਂ ਇਲਾਵਾ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…