nabaz-e-punjab.com

ਆਵਾਰਾ ਕੁੱਤਿਆ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਯੋਗ ਕਾਰਵਾਈ ਕਰੇ ਸਰਕਾਰ: ਸ੍ਰੀਮਤੀ ਗਰਚਾ

ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਕੁੱਤਿਆਂ ਦੀ ਨਸਬੰਦੀ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀ ਕੀਤੀ ਮੰਗ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਅਤੇ ਸੀਨੀਅਰ ਆਗੂ ਬੀਬੀ ਲਖਵਿੰਦਰ ਕੌਰ ਗਰਚਾ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹਲ ਲਈ ਵੱਖ ਵੱਖ ਵਿਭਾਗਾਂ ਦੀ ਸਾਂਝੀ ਟੀਮ ਬਣਾ ਕੇ ਇਸ ਸਮੱਸਿਆ ਦੇ ਹਲ ਲਈ ਸੂਬਾ ਪੱਧਰ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੀ ਜਨਤਾ ਨੂੰ ਇਹਨਾਂ ਆਵਾਰਾ ਕੁੱਤਿਆਂ ਦੇ ਕਹਿਰ ਤੋੱ ਬਚਾਇਆ ਜਾ ਸਕੇ।
ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸ੍ਰੀਮਤੀ ਗਰਚਾ ਨੇ ਲਿਖਿਆ ਹੈ ਕਿ ਪੰਜਾਬ ਦੀ ਜਨਤਾ ਆਵਾਰਾ ਕੁੱਤਿਆਂ ਦੇ ਕਹਿਰ ਅਤੇ ਦਹਿਸ਼ਤ ਦੇ ਸਾਏ ਹੇਠ ਜੀ ਰਹੀ ਹੈ। ਉਹਨਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੇਲਗਾਮ ਘੁੰਮਦੇ ਇਹ ਆਵਾਰਾ ਕੁੱਤੇ ਆਮ ਲੋਕਾਂ (ਖਾਸ ਕਰ ਅੌਰਤਾਂ, ਬੱਚਿਆਂ ਅਤੇ ਬਜੁਰਗਾ) ਨੂੰ ਵੱਢ ਰਹੇ ਹਨ। ਜਿਸਦੀਆਂ ਖਬਰਾਂ ਆਏ ਦਿਨ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੁੰਦੀਆਂ ਹਨ। ਇਹਨਾਂ ਆਵਾਰਾ ਕੁੱਤਿਆਂ ਕਾਰਨ ਅਕਸਰ ਸੜਕ ਹਾਦਸੇ ਵਾਪਰਦੇ ਹਨ ਅਤੇ ਇਹਨਾਂ ਵੱਲੋੱ ਵੱਢ ਜਾਣ ਕਾਰਨ ਕਈ ਲੋਕ ਮੌਤ ਦਾ ਸ਼ਿਕਾਰ ਵੀ ਹੁੰਦੇ ਹਨ।
ਉਹਨਾਂ ਲਿਖਿਆ ਹੈ ਕਿ ਮਾਣਯੋਗ ਅਦਾਲਤ ਵੱਲੋੱ ਕੁੱਤਿਆਂ ਨੂੰ ਮਾਰਨ ਤੇ ਰੋਕ ਲਗੀ ਹੋਣ ਕਾਰਨ ਇਹਨਾਂ ਤੇ ਕਾਬੂ ਕਰਨ ਲਈ ਕੁੱਤਿਆਂ ਦੀ ਨਸਬੰਦੀ ਕਰਕੇ ਉਹਨਾਂ ਦੀ ਅਗਲੀ ਪੈਦਾਇਸ਼ ਰੋਕਣਾ ਅਤੇ ਆਵਾਰਾ ਕੁੱਤਿਆ ਨੂੰ ਕਾਬੂੂ ਵਿੱਚ ਰੱਖਣ ਲਈ ਡਾਗ ਸ਼ੈਲਟਰ ਬਣਾਉਣ ਦਾ ਹੀ ਬਦਲ ਬਚਦਾ ਹੈ ਅਤੇ ਇਹ ਕੰਮ ਚਾਰ ਵੱਖ ਵੱਖ ਮਹਿਕਮਿਆਂ ਸਥਾਨਕ ਸਰਕਾਰ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿਹਤ ਵਿਭਾਗ ਅਤੇ ਪਸ਼ੂਪਾਲਣ ਵਿਭਾਗ ਦੇ ਕਾਰਜ ਖੇਤਰ ਅਧੀਨ ਆਉੱਦਾ ਹੈ। ਉਹਨਾਂ ਪੱਤਰ ਵਿੱਚ ਮੰਗ ਕੀਤੀ ਹੈ ਕਿ ਇਹਨਾਂ ਚਾਰ ਮਹਿਕਮਿਆਂ ਦੇ ਤਾਲਮੇਲ ਨਾਲ ਪੰਜਾਬ ਭਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇ (ਜਿਵੇੱ ਪੋਲੀਓ ਜਾਂ ਟੀ ਬੀ ਏ ਖਾਤਮੇ ਲਈ ਚਲਾਈ ਜਾਂਦੀ ਹੈ) ਅਤੇ ਇਹਨਾਂ ਆਵਾਰਾ ਕੁੱਤਿਆ ਦੀ ਗਿਣਤੀ ਵਿੱਚ ਵਾਧੇ ਤੇ ਰੋਕ ਲਗਾਉਣ ਦੇ ਨਾਲ ਨਾਲ ਇਹਨਾਂ ਆਵਾਰਾ ਕੁੱਤਿਆਂ ਲਈ ਡਾਗ ਸ਼ੈਲਟਰ ਉਸਾਰੇ ਜਾਣ ਜਿੱਥੇ ਇਹਨਾਂ ਆਵਾਰਾ ਕੁੱਤਿਆਂ ਨੂੰ ਰੱਖਿਆ ਜਾਵੇ। ਉਹਨਾਂ ਲਿਖਿਆ ਹੈ ਕਿ ਇਹ ਸਮੱਸਿਆ ਬਹੁਤ ਜਿਆਦਾ ਵੱਧ ਚੁੱਕੀ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਜੰਗੀ ਪੱਧਰ ਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਜਨਤਾ ਨੂੰ ਆਵਾਰਾ ਕੁੱਤਿਆਂ ਦੇ ਕਹਿਰ ਤੋੱ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…