Nabaz-e-punjab.com

ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਤੇ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਹੋਵੇਗੀ: ਸ਼ਰਮਾ

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ

ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਸਰਕਾਰੀ ਵਿਭਾਗ ਦੇ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਦਿੱਕਤ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਵੀਰਵਾਰ ਨੂੰ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡੀਸੀ ਦਫ਼ਤਰ ਦੇ ਬਾਹਰ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਸ੍ਰੀ ਸ਼ਰਮਾ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਸਮਾਜਕ ਸੁਰੱਖਿਆ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਵਿੱਚ ਖ਼ੁਦ ਲੋਕਾਂ ਨਾਲ ਜਾ ਕੇ ਪਿਛਲੇ ਸਮੇਂ ਤੋਂ ਲਮਕ ਰਹੇ ਕੰਮਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਇਸ ਸਬੰਧੀ ਪੀੜਤ ਲੋਕਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਮਾਹੌਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕ ਜਿਹੜੇ ਵੀ ਕੰਮਾਂ ਲਈ ਸਰਕਾਰੀ ਦਫ਼ਤਰਾਂ ਤੱਕ ਪਹੁੰਚ ਕਰਦੇ ਹਨ। ਉਹ ਫੌਰੀ ਮੁਕੰਮਲ ਹੋਣ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜੇ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰੇਗਾ ਜਾਂ ਕਿਸੇ ਵੀ ਢੰਗ ਨਾਲ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਹਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਵਚਨਬੱਧ ਹੈ, ਜਿਸ ਲਈ ਸਰਕਾਰ ਬਹੁਤ ਹੀ ਸੂਝਬੂਝ ਨਾਲ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਜ਼ੋਰਾ ਸਿੰਘ ਸਰਪੰਚ ਮਨੌਲੀ, ਗੁਰਵਿੰਦਰ ਸਿੰਘ ਸਰਪੰਚ ਨੰਡਿਆਲੀ, ਦਰਬਾਰਾ ਸਿੰਘ ਮਨੌਲੀ, ਦਸਮੇਸ਼ ਯੁਵਕ ਸੇਵਾਵਾਂ ਕਲੱਬ ਰਾਏਪੁਰ ਕਲਾਂ ਦੇ ਪ੍ਰਧਾਨ ਰਜਿੰਦਰ ਸਿੰਘ, ਗਿਆਨੀ ਗੁਰਮੇਲ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਭਜਨ ਸਿੰਘ, ਪੰਡਿਤ ਚਮਨ ਲਾਲ, ਸਮੇਤ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …