Nabaz-e-punjab.com

ਚਿੱਟੇ ਨਾਲ ਹੋ ਰਹੀਆਂ ਮੌਤਾਂ ਰੋਕਣ ਲਈ ਖਸਖਸ ਦੀ ਖੇਤੀ ਦੀ ਇਜਾਜ਼ਤ ਦੇਵੇ ਸਰਕਾਰ: ਬੱਬੀ ਬਾਦਲ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਵੱਲੋਂ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੇਗੀ ਜਾਵੇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਪੰਜਾਬ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਤੋਂ ਮੈਡੀਕਲ ਅਤੇ ਚਿੱਟਾ ਸਮੈਕ ਵਰਗੇ ਨਸ਼ਿਆਂ ਦੀ ਤਸਕਰੀ ਨਾਲ ਨੌਜਵਾਨ ਪੀੜ੍ਹੀ ਲਗਾਤਾਰ ਨਸ਼ਿਆਂ ਦੀ ਦਲ ਦਲ ਵਿੱਚ ਧਸਦੀ ਜਾ ਰਹੀ ਹੈ ਅਤੇ ਚਿੱਟੇ ਦੇ ਸੇਵਨ ਨਾਲ ਰੋਜ਼ਾਨਾ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਮੌਜੂਦਾ ਕੈਪਟਨ ਸਰਕਾਰ ਬਿਲਕੁਲ ਵੀ ਸੰਜੀਦਾ ਨਜ਼ਰ ਨਹੀਂ ਆ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿੱਚ ਨੌਜਵਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਟਕਸਾਲੀ ਯੂਥ ਅਕਾਲੀ ਦਲ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਜਾਵੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਉਹ ਡਾ. ਧਰਮਵੀਰ ਗਾਂਧੀ ਦੇ ਇਸ ਸੁਝਾਵ ਨਾਲ ਸਹਿਮਤ ਹਨ ਕਿ ਮੈਡੀਕਲ ਨਸ਼ਿਆਂ ਨੂੰ ਰੋਕਣ ਲਈ ਰਵਾਇਤੀ ਨਸ਼ਿਆਂ ਜਿਵੇਂ ਕਿ ਖੱਸਖੱਸ ਦੀ ਖੇਤੀ ਕਰਨ ਲਈ ਸਰਕਾਰ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਚਾਰ ਹਫ਼ਤਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਝੂਠੀ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠ ਚੁੱਕਾ ਹੈ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕਰਮਜੀਤ ਸਿੰਘ, ਇਕਬਾਲ ਸਿੰਘ, ਜਗਜੀਤ ਸਿੰਘ, ਜਸਵੰਤ ਸਿੰਘ, ਕਵਲਪ੍ਰੀਤ ਸਿੰਘ ਹਨੀ ਗਿੱਲ, ਤਰਸੇਮ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…