ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਕਰਨਾ ਬੰਦ ਕਰਨ ਕੈਪਟਨ ਸਰਕਾਰ: ਕੈਂਥ

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ-ਹੜਤਾਲ ਅੱਜ ਵੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਦਸੰਬਰ:
ਡਾ. ਬੀਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020-21 ਵਿੱਚ ਦਾਖ਼ਲਾ ਦੇਣ ਤੋਂ ਸਾਫ਼ ਇਨਕਾਰ ਦੇ ਦੇ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸੈਕਟਰ-25 ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ-ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਹੈ।
ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਦਾ ਸ਼ੋਸ਼ਣ ਕਰਕੇ ਉਨ੍ਹਾਂ ਦਾ ਭਵਿੱਖ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਇਕਪਾਸੜ ਫੈਸਲੇ ਨੂੰ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ ਦੇ ਆਗੂਆਂ ਨੇ ਰੱਦ ਕਰ ਦਿੱਤਾ ਹੈ ਅਤੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸੰਸਥਾ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਦੀ 60-40 ਨੀਤੀ ਦਾ ਵਿਰੋਧ ਕੀਤਾ ਹੈ। ਸਰਕਾਰੀ ਪੋਰਟਲ ਵਿੱਚ ਰਜਿਸਟਰੀ ਕਰਵਾਉਣ ਵਾਲੇ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਦਿਅਕ ਅਦਾਰਿਆਂ ਵਿੱਚ ਦਾਖ਼ਲਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਦਿੱਤੇ ਜਾਂਦੇ ਫੰਡਾਂ ਦੀ ਅਣਦੇਖੀ ਕਾਰਨ ਪਿਛਲੇ 3 ਸਾਲਾਂ ਤੋਂ 6 ਲੱਖ ਤੋਂ ਵੱਧ ਵਿਦਿਆਰਥੀ ਇਨ੍ਹਾਂ ਸੰਸਥਾਵਾਂ ਤੋਂ ਡਿਗਰੀ ਸਰਟੀਫਿਕੇਟ ਪ੍ਰਾਪਤ ਨਹੀਂ ਕਰ ਸਕੇ। ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਦਾਖਲਾ ਦਿੱਤਾ ਜਾਵੇ, ਅਤੇ ਨਾਲ ਹੀ ਉਨ੍ਹਾਂ ਨੂੰ ਜਿਨ੍ਹਾਂ ਨੂੰ ਆਪਣੇ ਵਿੱਦਿਅਕ ਕੋਰਸਾਂ ਲਈ ਡਿਗਰੀ ਵੀ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ, ਤਾਂ ਜੋ ਉਹ ਅੱਗੇ ਦੀ ਪੜ੍ਹਾਈ ਕਰ ਸਕਣ ਅਤੇ ਰੁਜ਼ਗਾਰ ਪ੍ਰਾਪਤ ਕਰ ਸਕਣ।
ਇਸ ਮੌਕੇ ਸਾਬਕਾ ਸੀਨੀਅਰ ਆਈ.ਏ.ਐਸ. ਅਧਿਕਾਰੀ ਗੁਰਪਾਲ ਸਿੰਘ ਭੱਟੀ, ਦਲੀਪ ਸਿੰਘ ਬੁੱਚੜੇ, ਬਲਵਿੰਦਰ ਸਿੰਘ ਕੁੰਭੜਾ, ਜਰਨੈਲ ਸਿੰਘ ਹੈਪੀ ਕੰਬੋਜ, ਸੁਰਿੰਦਰ ਕੌਰ ਕੰਬੋਜ, ਹਰਜੀਤ ਸਿੰਘ ਸੈਣੀ, ਜਸਵਿੰਦਰ ਕੌਰ, ਅਮਰਜੀਤ ਸਿੰਘ, ਚੰਦ ਸਿੰਘ ਭਟੇੜੀ, ਨਾਇਬ ਸਿੰਘ, ਸੁਰਿੰਦਰ ਸਿੰਘ, ਧਰਮ ਸਿੰਘ ਕਲੋੜ, ਰਾਮ ਲਾਲ, ਜਸਵਿੰਦਰ ਸਿੰਘ ਰਾਹੀ, ਗੁਰਸੇਵਕ ਸਿੰਘ ਮਨਮਾਜਰੀ, ਬਲਵਿੰਦਰ ਸਿੰਘ, ਜਸਪਾਲ ਸਿੰਘ ਮਨੀਮਾਜਰਾ, ਰਾਜੀ ਅਟਾਲਾ, ਜਗਸੀਰ ਸਿੰਘ ਆਦਿ ਸ਼ਾਮਲ ਹਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…