Share on Facebook Share on Twitter Share on Google+ Share on Pinterest Share on Linkedin ਸਰਕਾਰੀ ਪ੍ਰਾਇਮਰੀ ਸਕੂਲ ਮੁੰਧੋਂ ਸੰਗਤੀਆਂ ਵਿੱਚ ਲੋੜਵੰਦ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਦਸੰਬਰ: ਸਮਾਜਸੇਵੀ ਸਖਸ਼ੀਅਤਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੰਧੋਂ ਸੰਗਤੀਆਂ ਵਿਖੇ ਵਿੱਦਿਆਰਥੀਆਂ ਨੂੰ ਬੂਟ ਤੇ ਜੁਰਬਾਂ ਵੰਡੀਆਂ ਗਈਆ। ਇਸ ਸਬੰਧੀ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਸੋਲਖੀਆਂ ਦੇ ਮੀਤ ਗ੍ਰੰਥੀ ਬਾਬਾ ਸਤਨਾਮ ਸਿੰਘ ਸੇਵਾਦਾਰ ਵੱਲੋਂ ਸਮਾਜਸੇਵੀ ਸਖਸ਼ੀਅਤਾਂ ਦੇ ਸਹਿਯੋਗ ਨਾਲ ਸਕੂਲ ਦੇ 60 ਲੋੜਵੰਦ ਵਿੱਦਿਆਰਥੀਆਂ ਨੂੰ ਬੂਟ, ਜੁਰਾਬਾਂ ਤੇ ਟੋਪੀਆਂ ਵੰਡੀਆਂ। ਿਂਸ ਮੌਕੇ ਇਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਜਿਆਦਾਤਰ ਲੋੜਵੰਦ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਹਨ, ਇਸ ਲਈ ਉਨ੍ਹਾਂ ਨੂੰ ਪੜ੍ਹਾਈਯੋਗ ਕਰਨ ਲਈ ਸਹਾਇਤਾ ਕਰਨੀ ਜ਼ਰੂਰੀ ਬਣਦੀ ਹੈ। ਇਸੇ ਦੌਰਾਨ ਮੁੱਖ ਮਹਿਮਾਨ ਵੱਜੋਂ ਪੁੱਜੇ ਗੁ: ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਦੇ ਪ੍ਰਧਾਨ ਭਾਈ ਹਰਜੀਤ ਸਿੰਘ ਹਰਮਨ ਨੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜੀ ਰੱਖਣ ਲਈ ਸਮਾਜਸੇਵੀ ਸੰਸਥਾਵਾਂ ਨੂੰ ਮਦਦ ਲਈ ਅਪੀਲ ਕੀਤੀ। ਸਰਪੰਚ ਹਰਜਿੰਦਰ ਸਿੰਘ ਅਤੇ ਮੁੱਖ ਆਧਿਆਪਕ ਬਲਜੀਤ ਕੌਰ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ