ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਦੇ ਬੱਚਿਆਂ ਨੂੰ ਸਫ਼ਾਈ, ਟਰੈਫ਼ਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਅਵੇਅਰਨੈਸ ਕੈਂਪ ਲਗਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਧਨੋਆ ਨੇ ਕਿਹਾ ਕਿ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਫਾਈ, ਟ੍ਰੈਫਿਕ ਨਿਯਮਾਂ, ਵਾਤਾਵਰਨ ਪ੍ਰਦੂਸ਼ਨ ਅਤੇ ਹੋਰ ਸਮਾਜਿਕ ਬੁਰਾਈਆਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਕਿ ਉਹ ਵੱਡੇ ਹੋ ਕੇ ਇਹਨਾਂ ਬੁਰਾਈਆਂ ਖਿਲਾਫ ਪਹਿਰਾ ਦੇਣ। ਉਹਨਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਦੀ ਸਫਾਈ ਵੀ ਕਰਨੀ ਚਾਹੀਦੀ ਹੈ। ਉਹਨਾਂ ਇਸ ਮੌਕੇ ਡਿਪਲਾਸਟਕ ਗਰੁੱਪ ਵੱਲੋਂ ਦੋ ਡਸਟਬਿਨ ਵੀ ਸਕੂਲ ਨੂੰ ਦਿੱਤੇ।
ਇਸ ਮੌਕੇ ਸੰਬੋਧਨ ਕਰਦਿਆਂ ਟ੍ਰਫਿਕ ਪੁਲੀਸ ਮੁਲਾਜ਼ਮ ਜਨਕ ਦਾਸ ਨੇ ਕਿਹਾ ਕਿ ਬੱਚਿਆਂ ਨੂੰ ਵੀ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਆਪਣੇ ਮਾਂ ਬਾਪ ਨੂੰ ਵੀ ਸਵਾਲ ਪੁੱਛਣੇ ਚਾਹੀਦੇ ਹਨ। ਇਸ ਮੌਕੇ ਸਕੂਲ ਇੰਚਾਰਜ ਜਸਬੀਰ ਸਿੰਘ ਨੇ ਸਕੂਲ ਨੂੰ ਗਮਾਡਾ ਵੱਲੋਂ ਸੈਕਟਰ 69 ਵਿਖੇ ਦਿੱਤੀ ਗਈ ਥਾਂ ਉਪਰ ਤਬਦੀਲ ਕਰਨ ਉਪਰ ਜੋਰ ਦਿੱਤਾ। ਇਸ ਮੌਕੇ ਗੁਰਦੀਪ ਸਿੰਘ, ਸੋਹਣ ਸਿੰਘ, ਕ੍ਰਿਪਾਲ ਸਿੰਘ ਲਿਬੜਾ, ਕਰਮ ਸਿੰਘ ਮਾਵੀ, ਹਰਭਗਤ ਸਿੰਘ, ਹਰਸਿਮਰਨ ਕੌਰ, ਹਰਵਿੰਦਰ ਕੌਰ, ਅਮਰਿੰਦਰ ਸਿੰਘ, ਰਜਿੰਦਰ ਕਾਲਾ, ਸੁਰਜੀਤ ਸਿੰਘ ਸੇਖੋਂ, ਪਰਮਿੰਦਰ ਸਿੰਘ, ਇੰਦਰਪਾਲ ਸਿੰਘ ਧਨੋਆ, ਸੁਰਿੰਦਰ ਜੀਤ ਸਿੰਘ, ਹਰਮੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…