ਸਰਕਾਰੀ ਸਕੂਲ ਸਿਆਊ ਵਿੱਚ ‘ਵਿਗਿਆਨ ਮੇਲਾ’ ਲਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਥੋਂ ਦੇ ਸਰਕਾਰੀ ਮਿਡਲ ਸਕੂਲ ਪਿੰਡ ਸਿਆਊ ਵਿਖੇ ‘ਵਿਗਿਆਨ ਮੇਲਾ’ ਲਗਾਇਆ ਗਿਆ। ਜਿਸ ਵਿੱਚ ਸਰਪੰਚ ਮੰਗਲ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ, ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ, ਨੰਬਰਦਾਰ ਮੋਹਨ ਸਿੰਘ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਵਿਗਿਆਨ ਮੇਲੇ ਪ੍ਰਤੀ ਉਤਸ਼ਾਹਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪੋ ਆਪਣੇ ਮਾਡਲ ਪੇਸ਼ ਕੀਤੇ।
ਆਗੂਆਂ ਨੇ ਵਿਗਿਆਨ ਮੇਲੇ ਤੋਂ ਖ਼ੁਸ਼ ਹੋ ਕੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਖ਼ੁਸ਼ੀ ਸਾਂਝੀ ਕਰਦੇ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲੱਡੂ ਵੰਡੇ। ਵਿਗਿਆਨ ਮੇਲੇ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵੱਧ ਚੜ੍ਹ ਕੇ ਭਾਗ ਲਿਆ। ਸਕੂਲ ਮੁਖੀ ਗੁਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਅੌਲਖ ਸਮੇਤ ਸਟਾਫ਼ ਨੇ ਵਿਗਿਆਨ ਮੇਲੇ ਵਿੱਚ ਪਹੁੰਚੇ ਸਾਰੇ ਮੋਹਤਬਰ ਵਿਅਕਤੀਆਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…