Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਫੇਜ਼-11 ਲਈ ਗਮਾਡਾ ਤੋਂ ਛੇਤੀ ਨੇਪਰੇ ਚਾੜੀ ਜਾਵੇਗੀ ਜ਼ਮੀਨ ਅਲਾਟਮੈਂਟ ਦੀ ਕਾਰਵਾਈ: ਮੇਅਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ: ਪੰਜਾਬ ਦੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਵੱਲੋਂ ਫੇਜ਼-11 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਸਤੇ 2 ਏਕੜ ਜਮੀਨ ਮੁਫਤ ਵਿੱਚ ਅਲਾਟ ਕਰਨ ਸਬੰਧੀ ਪੱਤਰ ਜਾਰੀ ਕਰਨ ਸਬੰਧੀ ਫੇਜ਼-11 ਦੇ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਦੀ ਅਗਵਾਈ ਵਿੱਚ ਫੇਜ਼-11 ਦੇ ਵਸਨੀਕਾਂ ਦਾ ਇੱਕ ਵਫਦ ਅੱਜ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੂੰ ਮਿਲਿਆ ਅਤੇ ਮੇਅਰ ਵੱਲੋਂ ਸਕੂਲ ਨੂੰ ਜ਼ਮੀਨ ਦਿਵਾਉਣ ਵਾਸਤੇ ਨਿਭਾਈ ਗਈ ਭੂਮਿਕਾ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਤੋਂ ਗਮਾਡਾ ਤੋਂ ਜ਼ਮੀਨ ਦੀ ਅਲਾਟਮੈਂਟ ਕਰਵਾਉਣ ਲਈ ਲੋੜੀਂਦੀ ਮਦਦ ਕਰਨ ਦੀ ਮੰਗ ਕੀਤੀ। ਇਸ ਮੌਕੇ ਮੇਅਰ ਕੁਲਵੰਤ ਸਿੰਘ ਨੇ ਅਮਰੀਕ ਸਿੰਘ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਹਰ ਸੰਭਵ ਉਪਰਾਲਾ ਕਰਨਗੇ। ਉਹਨਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਪੱਤਰ ਲਿਖ ਕੇ ਇਤਲਾਹ ਭੇਜੀ ਗਈ ਹੈ ਕਿ ਸਰਕਾਰੀ ਸਕੂਲ ਫੇਜ਼-11 ਲਈ 2 ਏਕੜ ਮੁਫ਼ਤ ਜ਼ਮੀਨ ਅਲਾਟ ਕੀਤੀ ਗਈ ਹੈ। ਇਸ ਸਬੰਧੀ ਸਿੱਖਿਆ ਸਕੱਤਰ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਤਾਲਮੇਲ ਕਰਕੇ ਲੋੜੀਂਦੀ ਜ਼ਮੀਨ ਅਲਾਟ ਕਰਨ ਲਈ ਯੋਗ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਆਖਿਆ ਹੈ। ਮੇਅਰ ਕੁਲਵੰਤ ਸਿੰਘ ਅਤੇ ਕੌਂਸਲਰ ਅਮਰੀਕ ਸਿੰਘ ਨੇ ਸਕੂਲ ਨੂੰ ਮੁਫ਼ਤ ਜ਼ਮੀਨ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੋਂ ਧੰਨਵਾਦ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ