ਜ਼ਿਲ੍ਹਾ ਕਬੱਡੀ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸਕੂਲ ਸਿਆਲਬਾ ਦੀ ਟੀਮ ਜੇਤੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 9 ਸਤੰਬਰ:
ਇੱਥੋਂ ਦੇ ਨੇੜਲੇ ਪਿੰਡ ਸਿਆਲਬਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਕਬੱਡੀ ਟੀਮ ਨੇ ਕੋਚ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜਿੱਤ ਹਾਸਲ ਕੀਤੀ। ਇਸ ਸਬੰਧੀ ਇਕੱਤਰ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਤੋਂ ਆਈਆਂ ਕਬੱਡੀ ਦੀਆਂ ਟੀਮਾਂ ਵਿਚ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚੋਂ ਸਿਆਲਬਾ ਸਕੂਲ ਦੀ ਟੀਮ ਅਤੇ ਮੋਹਾਲੀ ਦੀ ਟੀਮ ਫਾਈਨਲ ਵਿਚ ਪਹੁੰਚੇ ਜਿਥੇ ਸਿਆਲਬਾ ਦੀ ਟੀਮ ਨੇ ਮੋਹਾਲੀ ਨੂੰ ਹਰਾਕੇ ਪਹਿਲਾ ਸਥਾਨ ਮੱਲ ਲਿਆ। ਇਸ ਮੌਕੇ ਟੀਮ ਦੇ ਕੋਚ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਜ਼ੋਨ ਪੱਧਰ ਤੋਂ ਲੈਕੇ ਹੋਏ ਮੁਕਾਬਲਿਆਂ ਵਿਚ ਵਧੀਆ ਖੇਡ ਦਾ ਮੁਜਾਹਰਾ ਕਰਦਿਆਂ ਜਿੱਤਾਂ ਦਰਜ਼ ਕੀਤੀਆਂ ਅਤੇ ਕੋਚ ਦੀ ਮਿਹਨਤ ਸਦਕਾ ਟੀਮ ਨੇ ਜਿਲ੍ਹਾ ਪੱਧਰੀ ਖੇਡਾਂ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਈ.ਓ ਜਸਵਿੰਦਰ ਕੌਰ, ਯਾਦਵਿੰਦਰ ਗੌੜ ਜ਼ੋਨ ਸਕੱਤਰ, ਸਤਨਾਮ ਸਿੰਘ, ਮਨਮੋਹਨ ਸਿੰਘ, ਜਸਵੀਰ ਸਿੰਘ, ਸ਼ਮਸ਼ੇਰ ਸਿੰਘ ਆਦਿ ਨੇ ਜੇਤੂ ਟੀਮ ਨੂੰ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…