ਸਰਕਾਰੀ ਸਕੂਲ ਸਿਆਊ ਨੂੰ ਅਪਗਰੇਡ ਕਰਨ ਦੀ ਖ਼ੁਸ਼ੀ ਵਿੱਚ ਪਿੰਡ ਵਾਸੀਆਂ ਨੇ ਲੱਡੂ ਵੰਡੇ

ਪਿੰਡ ਵਾਸੀਆਂ ਵੱਲੋਂ ਧੜੇਬੰਦੀ ਤੋਂ ਉਪਰ ਉੱਠ ਕੇ ਵਿਧਾਇਕ ਸਿੱਧੂ ਦੇ ਹੱਕ ਵਿੱਚ ਧੰਨਵਾਦੀ ਮਤਾ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਮੁਹਾਲੀ ਨੇੜਲੇ ਪਿੰਡ ਸਿਆਊ, ਮੱਟਰਾਂ, ਬੜੀ ਅਤੇ ਪੱਤੋਂ ਆਦਿ ਚਾਰ ਪਿੰਡਾਂ ਦੀ ਲੰਮੇ ਸਮੇਂ ਤੋਂ ਸਰਕਾਰੀ ਸਕੂਲ ਸਿਆਊ ਨੂੰ ਅਪਗਰੇਡ ਕੀਤੇ ਜਾਣ ਦੀ ਮੰਗ ਨੂੰ ਮੁਹਾਲੀ ਤੋਂ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਵੱਲੋਂ ਪੂਰਾ ਕਰਨ ’ਤੇ ਖੁਸ਼ੀ ਦੀ ਲਹਿਰ ਹੈ। ਪਿੰਡ ਦੇ ਸਰਪੰਚ ਮੰਗਲ ਸਿੰਘ, ਸਮੂਹ ਪੰਚਾਇਤ, ਸਕੂਲ ਪ੍ਰਬੰਧ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ ਅਤੇ ਹੋਰਾਂ ਪਿੰਡਾਂ ਦੇ ਵਸਨੀਕਾਂ ਨੇ ਮਿਡਲ ਸਕੂਲ ਸਿਆਊ ਨੂੰ ਅਪਗਰੇਡ ਕਰਕੇ ਹਾਈ ਸਕੂਲ ਦਾ ਦਰਜਾ ਮਿਲਣ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਸਮੇਂ ਪਿੰਡ ਦੇ ਸਾਰੇ ਪਤਵੰਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਇਸ ਖ਼ੁਸ਼ੀ ਵਿੱਚ ਸ਼ਾਮਲ ਹੋਏ ਅਤੇ ਹਲਕਾ ਵਿਧਾਇਕ ਬਲਬੀਰ ਸਿੱਧੂ ਦਾ ਦਿਲੋਂ ਸਾਂਝੇ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ।
ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ, ਮੀਹਾਂ ਸਿੰਘ, ਮਲਕੀਤ ਸਿੰਘ, ਮੰਗਲ ਸਿੰਘ, ਮਾਨ ਸਿੰਘ, ਸਤਵਿੰਦਰ ਸਿੰਘ, ਲਾਡੀ ਸਿਆਊ, ਪ੍ਰਮਾਤਮਾ ਸਿੰਘ, ਕਰਨੈਲ ਸਿੰਘ, ਲਖਵੀਰ ਸਿੰਘ ਸਿੱਧੂ, ਗੁਰਦੁਆਰਾ ਕਮੇਟੀ ਪ੍ਰਧਾਨ ਹਰਨੇਕ ਸਿੰਘ, ਸਾਬਕਾ ਫੌਜੀ ਨਿਰਮਲ ਸਿੰਘ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…