ਸਰਕਾਰੀ ਸਕੂਲ ਸੁਹਾਲੀ ਦੀ ਵਾਲੀਬਾਲ ਟੀਮ ਨੇ ਜ਼ਿਲ੍ਹੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 11 ਸਤੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਗਈਆਂ ਗਰਮ ਰੁੱਤ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਮਿਡਲ ਸਕੂਲ ਸੁਹਾਲੀ ਦੀ ਵਾਲੀਬਾਲ ਟੀਮ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸਕੂਲ ਇੰਚਾਰਜ਼ ਬੇਅੰਤ ਕੌਰ ਨੇ ਦੱਸਿਆ ਕਿ ਬੱਚਿਆਂ ਨੇ ਸਕੂਲ ਦੇ ਪੀਟੀਆਈ ਅਧਿਆਪਕ ਬਲਜੀਤ ਸਿੰਘ ਦੀ ਅਗਵਾਈ ਵਿੱਚ ਭਾਗ ਲਿਆ। ਸਕੂਲ ਦੀ ਵਾਲੀਬਾਲ ਅੰਡਰ-14 ਸਾਲ ਲੜਕਿਆਂ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਹੁਣ ਇਹ ਟੀਮ ਸਟੇਟ ਪੱਧਰੀ ਖੇਡਾਂ ਵਿੱਚ ਭਾਗ ਲਵੇਗੀ। ਸਕੂਲ ਵਿੱਚ ਅੱਜ ਇਨ੍ਹਾਂ ਖਿਡਾਰੀਆਂ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜਯੋਤੀ ਅਨੇਜ਼ਾ, ਅਮਨਦੀਪ ਕੌਰ, ਰਵਲੀਨਪਾਲ ਕੌਰ ਅਧਿਆਪਕ ਅਤੇ ਸਕੂਲ ਦੇ ਬੱਚੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…