Nabaz-e-punjab.com

ਮੁਹਾਲੀ ਦੇ ਸਰਕਾਰੀ ਸਰਕਾਰੀ ਸਕੂਲਾਂ ਨੂੰ ਛੇਤੀ ਹੀ ਸਮਾਰਟ ਸਕੂਲ ਬਣਾਇਆ ਜਾਵੇਗਾ: ਹੁੰਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਸ਼ਹਿਰੀ ਅਤੇ ਪੇਂਡੂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਉਪਰਾਲਿਆਂ ਨੂੰ ਵੱਡੇ ਪੱਧਰ ’ਤੇ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਹੁਣ ਤੱਕ ਕਾਫੀ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਖੂਬਸੂਰਤ ਲਈ ਅਧਿਆਪਕਾਂ ਦੀ ਪਹਿਲਕਦਮੀ ਸਦਕਾ ਵੱਡੀ ਮਾਤਰਾ ਵਿੱਚ ਸਰਕਾਰੀ ਸਕੂਲਾਂ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਗਏ ਹਨ। ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਇਨ੍ਹਾਂ ਯਤਨਾਂ ਸਦਕਾ ਐਤਕੀਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ ਦਰ ਵੀ ਵਧੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਦੀ ਅਗਵਾਈ ਵਿੱਚ ਇਕ ਅਹਿਮ ਮੀਟਿੰਗ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਚ ਹੋਈ। ਇਸ ਮੀਟਿੰਗ ਵਿੱਚ (ਬਲਾਕ ਖਰੜ-1, ਖਰੜ-2 ਅਤੇ ਖਰੜ-3) ਦੇ ਸਮੂਹ ਸਕੂਲ ਮੁਖੀਆਂ ਨੇ ਹਿੱਸਾ ਲਿਆ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੀਟਿੰਗ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਅਧਿਆਪਕਾਂ ਨਾਲ ਵਿਚਾਰ ਚਰਚਾ ਕਰਨ ਲਈ ਸੱਦੀ ਗਈ ਸੀ। ਮੀਟਿੰਗ ਵਿੱਚ ਸਾਰੇ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੈਕੰਡਰੀ ਸਕੂਲਾਂ ਨੂੰ ਅਗਲੇ ਸਾਲ ਤੱਕ ਸਮਾਰਟ ਸਕੂਲ ਬਣਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿੰਮਤ ਸਿੰਘ ਹੁੰਦਲ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਆਪੋ ਆਪਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ 12 ਨੁਕਤੀ ਪ੍ਰੋਗਰਾਮ ਦਿੱਤਾ ਗਿਆ ਹੈ। ਜਿਸ ਅਨੁਸਾਰ ਉਹ ਆਪਣੇ ਸਕੂਲਾਂ ਦੀ ਕਾਇਆ ਕਲਪ ਕਰਨਗੇ। ਮੀਟਿੰਗ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੈਂਟਰ ਸ੍ਰੀਮਤੀ ਹਿਮਾਂਸ਼ੂ ਲਟਾਵਾ ਅਤੇ ਅਸਿਸਟੈਂਟ ਕੋਆਰਡੀਨੇਟਰ ਵਰਿੰਦਰਪਾਲ ਸਿੰਘ ਨੇ ਸਮਾਂਬੱਧ ਢੰਗ ਨਾਲ ਮਾਰਚ 2020 ਤੱਕ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ੍ਰੀਮਤੀ ਹਰਿੰਦਰ ਕੌਰ ਅਤੇ ਕੁਲਦੀਪ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…