Share on Facebook Share on Twitter Share on Google+ Share on Pinterest Share on Linkedin ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿੱਚ ਵਣ ਮਹਾਂਉਤਸਵ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੇ ਪ੍ਰਧਾਨ ਇੰਜੀਨੀਅਰ ਪੀ ਐਸ ਵਿਰਦੀ ਮੁੱਖ ਮਹਿਮਾਨ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਵਿਰਦੀ ਨੇ ਕਿਹਾ ਕਿ ਹਰ ਮਨੁੱਖ ਨੂੰ ਘਟੋ-ਘੱਟ ਇੱਕ ਰੁੱਖ ਜ਼ਰੂਰ ਲਾਉਣਾ ਚਾਹੀਦਾ ਹੈ। ਪੌਦੇ ਸਾਨੂੰ ਆਕਸੀਜਨ ਦਿੰਦੇ ਹਨ। ਇਸ ਤੋੱ ਇਲਾਵਾ ਰੁੱਖਾਂ ਦੇ ਫਲ ਅਤੇ ਫੁੱਲ ਵੀ ਸਾਡੇ ਬਹੁਤ ਕੰਮ ਆਉੱਦੇ ਹਨ। ਉਹਨਾਂ ਕਿਹਾ ਕਿ ਨਵੇੱ ਪੌਦੇ ਲਗਾਉਣ ਦੇ ਨਾਲ-ਨਾਲ ਉਹਨਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ 55 ਪੌਦੇ ਲਗਾਏ ਗਏ। ਇਸ ਮੌਕੇ ਸਤਿੰਦਰ ਕੌਰ ਅਤੇ ਮਧੂ ਸੂਦ ਨੇ ਪੌਦਿਆਂ ਸਬੰਧੀ ਕਵਿਤਾਵਾਂ ਪੜੀਆਂ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਵਿੱਚ ਪੌਦੇ ਲਗਾਏ। ਇਸ ਮੌਕੇ ਸ੍ਰੀ ਸਾਬਕਾ ਜੰਗਲਾਤ ਅਧਿਕਾਰੀ ਅਤੇ ਇਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਦੇ ਸੈਕਟਰੀ ਸ੍ਰੀ ਆਰ ਐਸ ਬੈਦਵਾਨ, ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੋਵਾਲ, ਹਰਮੀਤ ਸਿੰਘ ਗਿੱਲ, ਜਸਵੰਤ ਸਿੰਘ, ਏ ਐਨ ਸ਼ਰਮਾ, ਕੁਲਦੀਪ ਸਿੰਘ ਸਕੂਲ ਦੇ ਪ੍ਰਿੰਸੀਪਲ ਮੈਡਮ ਪ੍ਰਵੀਨ ਵਾਲੀਆ ਅਤੇ ਸਕੂਲ ਸਟਾਫ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ