ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੂਟਾ ਸਿੰਘ ਵਾਲਾ ਵਿੱਚ ਟਰੈਫ਼ਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਸ਼ਰਨਜੀਤ ਸਿੰਘ ਤੇ ਐਸਐਸਪੀ ਮੁਹਾਲੀ ਕੁਲਦੀਪ ਸਿੰਘ ਚਾਹਲ, ਸਕੂਲ ਪ੍ਰਿੰਸੀਪਲ ਸ੍ਰੀਮਤੀ ਬਰਿੰਦਰਜੀਤ ਕੌਰ, ਐਸਪੀ ਟਰੈਫਿਕ ਤਰੁਨ ਰਤਨ, ਡੀਐਸਪੀ ਟਰੈਫਿਕ ਗੁਰਿੰਦਰਪਾਲ ਸਿੰਘ ਜੀਪੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਵਿਖੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਦੌਰਾਨ ਮੁਹਾਲੀ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਸ਼੍ਰੀ ਜਨਕ ਰਾਜ ਅਤੇ ਸਿਪਾਹੀ ਕੁਲਵਿੰਦਰ ਸਿੰਘ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਕਦੇ ਵੀ ਅਠਾਰਾਂ ਸਾਲ ਤੋੱ ਘੱਟ ਉਮਰ ਵਿੱਚ ਕਿਸੇ ਵੀ ਤਰ੍ਹਾਂ ਦਾ ਵਾਹਨ ਨਹੀਂ ਚਲਾਉਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਘੱਟ ਉਮਰ ਵਿੱਚ ਵਾਹਨ ਚਲਾਉਣ ਨਾਲ ਜਿੱਥੇ ਕਦੇ ਅਣਗਹਿਲੀ ਕਾਰਨ ਸਾਡਾ ਆਪਣਾ ਨੁਕਸਾਨ ਹੋ ਸਕਦਾ ਹੈ ਉੱਥੇ ਇਹ ਕਾਨੂੰਨੀ ਤੌਰ ਤੇ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਘੱਟ ਉਮਰ ਵਿੱਚ ਵਾਹਨ ਚਲਾਉਣ ਨਾਲ ਪਕੜੇ ਜਾਣ ਤੇ ਜਿੱਥੇ ਨਿਯਮਾਂ ਅਨੁਸਾਰ ਚਲਾਨ ਕੱਟਿਆ ਜਾਵੇਗਾ ਉੱਥੇ ਮਾਤਾ ਪਿਤਾ ਦੇ ਵਿਰੁੱਧ ਵੀ ਕਾਨੂੰਨੀ ਕਾਰਵਾਈ ਹੋ ਸਕਦੀ ਹੈ ਜਿਸ ਵਿੱਚ ਮਾਤਾ ਪਿਤਾ ਨੂੰ ਜ਼ੁਰਮਾਨਾ ਅਤੇ ਜੇਲ੍ਹ ਵਿੱਚ ਵੀ ਜਾਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਸਾਨੂੰ ਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾਂ ਦੀ ਹਮੇਸ਼ਾ ਪਾਲਣਾ ਕਰਨੀ ਚਾਹੀਦੀ ਹੈ ਜਿਵੇਂ ਕਿ ਦੁਪਹੀਆ ਵਾਹਨ ਚਲਾਉਣ ਵੇਲੇ ਹੈਲਮੈਟ ਦੀ ਵਰਤੋਂ ਕਰਨੀ, ਗੱਡੀ ਚਲਾਉਣ ਵੇਲੇ ਸੀਟ ਬੈਲਟ ਲਗਾਉਣੀ, ਨਸ਼ਾ ਕਰਕੇ ਡਰਾਈਵਿੰਗ ਨਾ ਕਰਨੀ ਅਤੇ ਡਰਾਈਵਿੰਗ ਸਮੇਂ ਕਦੇ ਵੀ ਮੋਬਾਈਲ ਫੋਨ ਨਾ ਸੁਣਨਾ ਆਦਿ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਪੰਜਾਬ ਪੁਲੀਸ ਤੋੱ ਸੇਵਾ ਮੁਕਤ ਸਬ ਇੰਸਪੈਕਟਰ ਸ੍ਰ. ਮੋਹਨ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੇ ਨਾਲ-ਨਾਲ ਨੈਤਿਕ ਜੀਵਨ ਵਿੱਚ ਕੰਮ ਆਉਣ ਵਾਲੀਆਂ ਗੱਲਾਂ ਬਾਰੇ ਜਾਣਕਾਰੀ ਦਿੱਤੀ। ਲੈਕਚਰਾਰ ਸ. ਸੁਰਜੀਤ ਸਿੰਘ ਵੱਲੋੱ ਟ੍ਰੈਫਿਕ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਲੈਕਚਰਾਰ ਪਰਮਜੀਤ ਕੌਰ, ਸੰਜਣਾ ਰਾਣੀ, ਹਰਮਿੰਦਰ ਕੌਰ, ਗੁਰਦੀਪ ਕੌਰ, ਪ੍ਰਸ਼ੋਤਮ ਸਿੰਘ, ਮਾਨ ਸਿੰਘ, ਸ਼੍ਰੀਮਤੀ ਸ਼ਸ਼ੀ ਬਾਲਾ, ਵੋਕੇਸ਼ਨਲ ਮਾਸਟਰ ਹਰਪ੍ਰੀਤ ਸਿੰਘ, ਤਰੁਨ ਰਿਸ਼ੀ ਰਾਜ ਆਦਿ ਮੌਜ਼ੂਦ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…