Share on Facebook Share on Twitter Share on Google+ Share on Pinterest Share on Linkedin ਸਰਕਾਰ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਕਹੇ: ਸੁਖਬੀਰ ਬਾਦਲ ਅਕਾਲੀ ਭਾਜਪਾ ਦੇ ਕਾਰਜਕਾਲ ਅਤੇ ਕਾਂਗਰਸੀ ਹਕੂਮਤ ਦੌਰਾਨ ਦਰਜ ਕੀਤੇ ਸਾਰੇ ਕਥਿਤ ਝੂਠੇ ਕੇਸਾਂ ਦੀ ਹੋਵੇ ਉੱਚ ਪੱਧਰੀ ਜਾਂਚ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਧੋਖੇ ਬਾਰੇ ਪਾਰਟੀ ਦੀ ਕੋਰ ਕਮੇਟੀ 12 ਜਨਵਰੀ ਨੂੰ ਉਲੀਕੇਗੀ ਅਗਲੀ ਰਣਨੀਤੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਕਰਨ ਲਈ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਕਹੇ। ਉਹਨਾਂ ਕਿਹਾ ਕਿ ਇਸੇ ਤਰਢਾਂ ਸੁਪਰੀਮ ਕੋਰਟ ਦਾ ਕੋਈ ਮੌਜੂਦਾ ਜੱਜ ਅਕਾਲੀ ਭਾਜਪਾ ਦੇ ਕਾਰਜਕਾਲ ਅਤੇ ਕਾਂਗਰਸ ਹਕੂਮਤ ਦੇ ਪਿਛਲੇ ਦਸ ਮਹੀਨਿਆਂ ਦੌਰਾਨ, ਖਾਸ ਕਰਕੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਜ਼ੱਦੀ ਸ਼ਹਿਰ ਵਿਚ ਦਰਜ ਹੋਏ ਕਥਿਤ ਝੂਠੇ ਕੇਸਾਂ ਦੀ ਜਾਂਚ ਕਰ ਸਕਦਾ ਹੈ। ਉਹਨਾਂ ਕਿਹਾ ਕਿ ਮੰਨਿਆ ਪ੍ਰਮੰਨਿਆ ਕਾਂਗਰਸੀ ਅਤੇ ਮੁੱਖ ਮੰਤਰੀ ਦਾ ਖਾਸ ਮਿੱਤਰ ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਮੌਜੂਦਾ ਸਮੇਂ ਕਮਿਸ਼ਨ ਦੀ ਅਗਵਾਈ ਕਰ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਧੋਖੇ ਦੇ ਮੁੱਦੇ ਉੁੱਤੇ ਪਾਰਟੀ ਦੀ ਕੋਰ ਕਮੇਟੀ 12 ਜਨਵਰੀ ਨੂੰ ਆਪਣੀ ਅਗਲੀ ਕਾਰਵਾਈ ਦੀ ਰਣਨੀਤੀ ਉਲੀਕੇਗੀ। ਉਹਨਾਂ ਕਿਹਾ ਕਿ ਅਸੀਂ ਉਸੇ ਦਿਨ ਪੰਜਾਬ ਦੇ ਰਾਜਪਾਲ ਨੂੰ ਮਿਲਾਂਗੇ ਅਤੇ ਸੂਬੇ ਦੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕਰਨ ਵਾਸਤੇ ਸੂਬਾ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕਰਾਂਗੇ। ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਮੌਜੂਦਾ ਜੱਜ ਅਕਾਲੀ-ਭਾਜਪਾ ਕਾਰਜਕਾਲ ਅਤੇ ਮੌਜੂਦਾ ਕਾਂਗਰਸ ਸਰਕਾਰ ਦੀ ਹਕੂਮਤ ਦੌਰਾਨ ਵਾਪਰੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਸੀਂ ਮੌਜੂਦਾ ਜੱਜ ਦੀ ਜਾਂਚ ਵਿਚ ਪੂਰਾ ਸਹਿਯੋਗ ਦੇਵਾਂਗੇ ਅਤੇ ਉਹ ਜੋ ਵੀ ਨਤੀਜੇ ਸਾਹਮਣੇ ਲੈ ਕੇ ਆਉਣਗੇ, ਉਹਨਾਂ ਦਾ ਸਤਿਕਾਰ ਕਰਾਂਗੇ। ਸਰਦਾਰ ਬਾਦਲ ਨੇ ਕਿਹਾ ਕਿ ਰਿਟਾਇਰਡ ਜੱਜ ਜਸਟਿਸ ਮਹਿਤਾਬ ਸਿੰਘ ਦੀ ਅਗਵਾਈ ਵਾਲਾ ਮੌਜੂਦਾ ਕਮਿਸ਼ਨ ਪਹਿਲਾਂ ਹੀ ਇੱਕ ਭੱਦਾ ਮਜ਼ਾਕ ਸਾਬਿਤ ਹੋ ਚੁਕਿਆ ਹੈ, ਕਿਉਂਕਿ ਇਸ ਕਮਿਸ਼ਨ ਵੱਲੋਂ ਜਾਂਚ ਪੂਰੀ ਕੀਤੇ ਜਾਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਪੀਪੀਸੀਸੀ ਮੁਖੀ ਸੁਨੀਲ ਜਾਖੜ ਇਹ ਕਹਿੰਦਿਆਂ ਇਸ ਦੀ ਲੱਭਤਾਂ ਦਾ ਐਲਾਨ ਕਰ ਚੁੱਕੇ ਹਨ ਕਿ ਇਹ ਕਮਿਸ਼ਨ ਬੇਅਦਬੀ ਦੇ ਕੇਸਾਂ ਵਿਚ ਅਕਾਲੀਆਂ ਨੂੰ ਦੋਸ਼ੀ ਪਾਏਗਾ। ਉਹਨਾਂ ਕਿਹਾ ਕਿ ਆਪਣੇ ਪੇਸ਼ੇ ਦੀ ਮਰਿਆਦਾ ਦਾ ਸਤਿਕਾਰ ਕਰਨ ਵਾਲੇ ਕਿਸੇ ਵੀ ਜੱਜ ਨੇ ਇਹ ਵੇਖਦਿਆਂ ਅਸਤੀਫ਼ਾ ਦੇ ਦੇਣਾ ਸੀ ਕਿ ਹੁਕਮਰਾਨ ਪਾਰਟੀ ਦੇ ਸਿਆਸਤਦਾਨਾਂ ਦੁਆਰਾ ਉਸ ਦੀ ਰਿਪੋਰਟ ਨੂੰ ਪਹਿਲਾਂ ਹੀ ਸ਼ਰ੍ਹੇਆਮ ਐਲਾਨਿਆ ਜਾ ਰਿਹਾ ਹੈ। ਦਿੱਤੀ ਗਈ ਮਾਮੂਲੀ ਕਰਜ਼ਾ ਮੁਆਫ਼ੀ ਦੀ ਰਾਹਤ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਕਿਸਾਨ ਭਾਈਚਾਰੇ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਉਹੀ ਵਿਅਕਤੀ ਹੈ। ਜਿਸ ਨੇ 90 ਹਜ਼ਾਰ ਕਰੋੜ ਰੁਪਏ ਦੇ ਸਾਰੇ ਕਰਜ਼ੇ, ਇਹ ਚਾਹੇ ਸਹਿਕਾਰੀ ਜਾਂ ਰਾਸ਼ਟਰੀ ਬੈਂਕਾਂ ਦੇ ਹੋਣ ਜਾਂ ਆੜਢੀਆਂ ਦੇ ਹੋਣ, ਮੁਆਫ ਕਰਨ ਦਾ ਵਾਅਦਾ ਕੀਤਾ ਸੀ। ਹੁਣ ਉਸ ਨੇ ਸਿਰਫ਼ 167 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ, ਜੋ ਕਿ 47 ਹਜ਼ਾਰ ਕਿਸਾਨਾਂ ਨੂੰ ਅੌਸਤਨ 35 ਹਜ਼ਾਰ ਰੁਪਏ ਪ੍ਰਤੀ ਕਿਸਾਨ ਆਉਂਦੇ ਹਨ। ਸਰਦਾਰ ਬਾਦਲ ਨੇ ਕਿਹਾ ਕਿ ਇਸ ਦੇ ਉਲਟ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਖੇਤੀ ਟਿਊਬਵੈਲਾਂ ਲਈ ਮੁਫ਼ਤ ਬਿਜਲੀ ਲਾਗੂ ਕਰਕੇ ਪਿਛਲੇ 15 ਸਾਲਾਂ ਦੌਰਾਨ ਕਿਸਾਨਾਂ ਨੂੰ 65 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਸੀ। ਉਹਨਾਂ ਕਿਹਾ ਕਿ ਇਹ ਰਾਹਤ ਹਰ ਕਿਸਾਨ ਲਈ 80 ਹਜ਼ਾਰ ਤੋਂ ਲੈ ਕੇ 1 ਲੱਖ ਰੁਪਏ ਸਾਲਾਨਾ ਬਣਦੀ ਸੀ। ਸਿਰਫ਼ ਇਹੀ ਨਹੀ, ਅਸੀਂ ਨਰਮਾ ਉਤਪਾਦਕਾਂ ਨੂੰ ਇੱਕ ਫਸਲ ਤਬਾਹ ਹੋਣ ਉੱਤੇ 642 ਕਰੋੜ ਰੁਪਏ ਦੀ ਰਾਹਤ ਦਿੱਤੀ ਸੀ। ਅਸੀਂ ਪ੍ਰਤੀ ਏਕੜ ਮਆਵਜ਼ੇ ਦੀ ਰਾਸ਼ੀ ਵੀ 2000 ਰੁਪਏ ਤੋਂ ਵਧਾ ਕੇ 8000 ਰੁਪਏ ਕਰ ਦਿੱਤੀ ਸੀ। ਅਸੀਂ ਕਿਸਾਨਾਂ ਇੱਕ ਲੱਖ ਤਕ ਦੀ ਵਿਆਜ ਮੁਕਤ ਰਾਸ਼ੀ ਦਿੱਤੀ ਸੀ। ਇੱਕ ਸੁਆਲ ਦਾ ਜੁਆਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਬਰਤਾਨੀਆ ਵਿਚ ਗੁਰਦੁਆਰਿਆਂ ਅੰਦਰ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ਉੱਤੇ ਲਾਈ ਪਾਬੰਦੀ ਅਫਸੋਸਨਾਕ ਹੈ। ਉਹਨਾਂ ਕਿਹਾ ਕਿ ਕੋਈ ਵੀ ਕਿਸੇ ਨੂੰ ਕਿਸੇ ਵੀ ਗੁਰੂ ਘਰ ਵਿੱਚ ਮੱਥਾ ਟੇਕਣ ਤੋਂ ਨਹੀਂ ਰੋਕ ਸਕਦਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ