![](https://www.nabaz-e-punjab.com/wp-content/uploads/2022/01/BJP-Sanjeev-Vashisht.jpg)
ਐਸਵਾਈਐਲ ਸਬੰਧੀ ਆਪਣੀ ਸਥਿਤੀ ਸਪਸ਼ਟ ਕਰੇ ਆਪ ਸਰਕਾਰ: ਸੰਜੀਵ ਵਸ਼ਿਸਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਉੱਘੇ ਸਨਅਤਕਾਰ ਸੰਜੀਵ ਵਸ਼ਿਸ਼ਟ ਨੇ ਕਿਹਾ ਹੈ ਕਿ ਐਸਵਾਈਐਲ ਨਹਿਰ ਦੇ ਪਾਣੀ ਸਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਸੰਜੀਵ ਵਸ਼ਿਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੇ ਹਰਿਆਣਾ ਨੂੰ ਐਸਵਾਈਐਲ ਨਹਿਰ ਦਾ ਪਾਣੀ ਦੇਣ ਲਈ ਕਿਹਾ ਹੈ, ਜਦੋਂਕਿ ਪੰਜਾਬ ਦੇ ਪਾਣੀਆਂ ਤੇ ਸਿਰਫ਼ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਹਰਿਆਣਾ ਦਾ ਕੋਈ ਹੱਕ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਵੋਟਾਂ ਪਾਈਆਂ ਸਨ ਪਰ ਹੁਣ ਆਮ ਆਦਮੀ ਪਾਰਟੀ ਦੇ ਇਕ ਰਾਜ ਸਭਾ ਮੈਂਬਰ ਵੱਲੋਂ ਹਰਿਆਣਾ ਨੂੰ ਐਸ ਵਾਈ ਐਲ ਦਾ ਪਾਣੀ ਦੇਣ ਦੀ ਗੱਲ ਕਹੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਐਸਵਾਈਐਲ ਨਹਿਰ ਸਬੰਧੀ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਕੋਈ ਫੈਸਲਾ ਕਰਦੀ ਹੈ ਤਾਂ ਪੰਜਾਬ ਦੀ ਆਪ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸਨ ਬੁਲਾ ਲੈਂਦੀ ਹੈ, ਹੁਣ ਐਸ ਵਾਈ ਐਲ ਨਹਿਰ ਦੇ ਮੁੱਦੇ ਤੇ ਵੀ ਆਪ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ ਸ਼ੈਸਨ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਰਾਜ ਸਭਾ ਮੈਂਬਰ ਵੱਲੋਂ ਹਰਿਆਣਾ ਨੂੰ ਐਸਵਾਈਐਲ ਨਹਿਰ ਦਾ ਪਾਣੀ ਦੇਣ ਦੇ ਬਿਆਨ ਨਾਲ ਆਮ ਆਦਮੀ ਪਾਰਟੀ ਦਾ ਦੋਗਲਾਪਣ ਸਾਹਮਣੇ ਆ ਗਿਆ ਹੈ।