nabaz-e-punjab.com

ਸਿੱਖਾਂ ਖ਼ਿਲਾਫ਼ ਦਰਜ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ਰੱਦ ਕਰੇ ਸਰਕਾਰ: ਭਾਈ ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਧਰਮ ਪ੍ਰਚਾਰ ਕਮੇਟੀ ਦੇ ਮੁਖੀ ਅਤੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੱਡੀ ਗਿਣਤੀ ਸਿੱਖਾਂ ਖ਼ਿਲਾਫ਼ ਪਿਛਲੇ ਸਮੇੱ ਦੌਰਾਨ ਦਰਜ ਕੀਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ਰੱਦ ਕੀਤੇ ਜਾਣ। ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਜਦੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਗੁਰੂ ਸਾਹਿਬ ਵਰਗਾ ਸਵਾਂਗ ਰਚਾਇਆ ਸੀ, ਉਦੋਂ ਸਿੱਖਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਸੀ। ਉਸ ਸਮੇੱ ਕੋਈ ਵੀ ਸਿੱਖ ਜੇ ਡੇਰਾ ਸਿਰਸਾ ਦਾ ਕੋਈ ਪੋਸਟਰ ਫਾੜ ਦਿੰਦਾ ਸੀ ਜਾਂ ਡੇਰੇ ਦਾ ਵਿਰੋਧ ਕਰਦਾ ਸੀ ਤਾਂ ਪੁਲੀਸ ਵੱਲੋਂ ਨਾਲ ਦੀ ਨਾਲ ਉਸ ਸਿੱਖ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਦਿਤਾ ਜਾਂਦਾ ਸੀ। ਇਸੇ ਤਰ੍ਹਾਂ ਵੱਡੀ ਗਿਣਤੀ ਸਿੱਖਾਂ ਖਿਲਾਫ ਧਾਰਮਿਕ ਭਾਵਨਾਵਾਂ ਤਹਿਤ ਮਾਮਲੇ ਦਰਜ ਕਰ ਦਿਤੇ ਗਏ ਜੋ ਕਿ ਅਜੇ ਵੀ ਜਾਰੀ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀ ਬੀ ਆਈ ਅਦਾਲਤ ਨੇ ਬਲਾਤਕਾਰ ਦਾ ਦੋਸ਼ੀ ਮੰਨ ਕੇ ਉਸ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾ ਦਿਤੀ ਹੈ ਤਾਂ ਇਸ ਡੇਰਾ ਮੁਖੀ ਦੀ ਅਸਲੀਅਤ ਸਭ ਦੇ ਸਾਮਣੇ ਆ ਗਈ ਹੈ। ਇਸ ਲਈ ਪੰਜਾਬ ਸਰਕਾਰ ਨੁੰ ਚਾਹੀਦਾ ਹੈ ਕਿ ਉਹ ਡੇਰਾ ਵਿਵਾਦ ਸਮੇਂ ਸਿੱਖਾਂ ਖ਼ਿਲਾਫ਼ ਦਰਜ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦਰਜ ਮਾਮਲੇ ਰੱਦ ਕਰੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…