nabaz-e-punjab.com

ਦਿਨ ਰਾਤ ਸੇਵਾਵਾਂ ਨਿਭਾ ਰਹੇ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰੇ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਵਿੱਤ ਸਕੱਤਰ ਰਾਜੀਵ ਮਲਹੋਤਰਾ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਗਿੱਲ, ਰਾਮ ਲੁਬਾਇਆ, ਅਜੈਬ ਸਿੰਘ, ਜਸਕਰਨ ਸਿੰਘ, ਜਸਵਿੰਦਰ ਸਿੰਘ ਢਿੱਲੋਂ, ਬਲਦੇਵ ਸਿੰਘ ਸਿੱਧੂ, ਗੁਰਮੀਤ ਮਹਿਤਾ, ਹਰਪ੍ਰੀਤ ਜ਼ੀਰਾ, ਜਗਸੀਰ ਸਿੰਘ ਚਹਿਲ, ਸਤਨਾਮ ਸਿੰਘ ਰੋਪੜ ਅਤੇ ਬਰਿੰਦਰਪਾਲ ਸਿੰਘ ਕੈਰੋਂ ਨੇ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਭਾਗ ਦੇ ਵਿੱਤ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾ ਜਿਵੇਂ ਸਰਵਿਸ ਰੂਲ, ਤਰੱਕੀ ਚੈਨਲ, ਰਜਿਸਟਰੇਸ਼ਨ ਕਰਨਾ, ਏਸੀਪੀ ਅਤੇ ਕੁੱਲ ਸੈਕਸ਼ਨ ਪੋਸਟਾਂ ’ਤੇ 50 ਫੀਸਦੀ ਕੇਡਰ ਨੂੰ 4200 ਗਰੇਡ ਤਨਖ਼ਾਹ ਦੇਣਾ, ਜ਼ਿਲ੍ਹਾ ਵੈਟਰਨਰੀ ਇੰਸਪੈਕਟਰਾਂ ਨੂੰ ਜਲਦੀ ਤਰੱਕੀ ਦੇਣਾ, ਲਟਕ ਰਹੀਆਂ ਮੰਗਾਂ ਅਤੇ ਮਸਲਿਆਂ ਨੂੰ ਪਹਿਲ ਦੇ ਆਧਾਰ ਕੀਤਾ ਜਾਵੇ।
ਆਗੂਆਂ ਨੇ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਅੱਗੇ ਬੇਨਤੀ ਕੀਤੀ ਕਿ ਜਿਸ ਤਰ੍ਹਾਂ ਕਰਫਿਉ/ਲਾਕਡਾਉਣ ਦੌਰਾਨ ਵੈਟਰਨਰੀ ਅਫ਼ਸਰਾਂ ਦੇ ਸਰਵਿਸ ਰੂਲਾਂ ਵਿੱਚ ਪੰਜਾਬ ਸਰਕਾਰ ਨੇ ਸੋਧ ਕੀਤੀ ਹੈ। ਇਸ ਤਰ੍ਹਾਂ ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਦੀ ਸੇਵਾ ਵਿੱਚ ਕਰੋਨਾ ਜਿਹੀ ਮਹਾਮਾਰੀ ਦੌਰਾਨ ਦਿਨ ਰਾਤ ਸੇਵਾ ਭਾਵਨਾ ਨਾਲ ਡਿਊਟੀ ਨਿਭਾ ਰਹੇ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀਆਂ ਕਰਕੇ ਮਾਯੂਸੀ ਦੇ ਆਲਮ ’ਚੋਂ ਗੁੱਜਰ ਰਹੇ ਵੈਟਰਨਰੀ ਇੰਸਪੈਕਟਰਾਂ ਨੂੰ ਫੌਰੀ ਰਾਹਤ ਦਿਵਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…