ਗੌਰਮਿੰਟ ਟੀਚਰਜ਼ ਯੂਨੀਅਨ ਨੇ ਖੂਨਦਾਨ ਕੈਂਪ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਜ਼ਿਲ੍ਹਾ ਮੁਹਾਲੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬਸੋਤਾ ਨੇ ਕੀਤਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਐਨਡੀ ਤਿਵਾੜੀ ਨੇ ਦੱਸਿਆ ਕਿ ਜੀਟੀਯੂ (ਵਿਗਿਆਨਿਕ) ਵੱਲੋਂ ਅਧਿਆਪਕ ਮਸਲਿਆਂ ਅਤੇ ਜਥੇਬੰਦਕ ਕਾਰਜਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਜਾਂਦੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਅਗਵਾਈ ਹੇਠ ਲਾਏ ਗਏ ਇਸ ਕੈਂਪ ਵਿੱਚ ਅਧਿਆਪਕ ਯੂਨੀਅਨ ਦੀ ਕੋਰ ਕਮੇਟੀ ਸਮੇਤ ਹੋਰਨਾਂ ਮੈਂਬਰਾਂ ਨੇ ਖੂਨਦਾਨ ਕੀਤਾ ਜਦੋਂਕਿ ਜ਼ਿਲ੍ਹਾ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਨੇ 64ਵੀਂ ਵਾਰ ਖੂਨਦਾਨ ਕੀਤਾ। ਉਹ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਕੇ ਹੋਰਨਾਂ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਲਗਾਤਾਰ ਲਾਮਬੰਦ ਕਰਦੇ ਆ ਰਹੇ ਹਨ।
ਸਾਥੀ ਗੁਰਸ਼ਰਨ ਨੇ ਦੱਸਿਆ ਕਿ ਕੋਈ ਵੀ ਸਿਹਤਮੰਦ ਵਿਅਕਤੀ ਖੂਨਦਾਨ ਕਰ ਸਕਦਾ ਹੈ। ਇਕ ਵਾਰ ਖੂਨਦਾਨ ਕਰਨ ਤੋਂ ਬਾਅਦ ਉਹ ਤਿੰਨ ਮਹੀਨੇ ਬਾਅਦ ਦੁਬਾਰਾ ਖੂਨਦਾਨ ਕਰ ਸਕਦਾ ਹੈ। ਦੇਸ਼ ਵਿੱਚ ਖੂਨ ਦੀ ਬਹੁਤ ਘਾਟ ਹੈ ਜਦੋਂਕਿ ਖੂਨਦਾਨ ਕਰਨਾ ਇਕ ਆਮ ਪ੍ਰਕਿਰਿਆ ਹੈ। ਇਸ ਨਾਲ ਮਨੁੱਖੀ ਸਰੀਰ ’ਤੇ ਕੋਈ ਅਸਰ ਨਹੀਂ ਪੈਂਦਾ ਬਲਕਿ ਖੂਨਦਾਨੀ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਬਣਦਾ ਹੈ ਅਤੇ ਉਸ ਦੇ ਅੰਦਰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਪੈਦਾ ਹੁੰਦੀ ਹੈ। ਇਸ ਮੌਕੇ ਮੁੱਖ ਅਧਿਆਪਕ ਗੁਰਸੇਵਕ ਸਿੰਘ, ਰਣਜੀਤ ਸਿੰਘ ਰਬਾਬੀ, ਗੁਰਵਿੰਦਰ ਸਿੰਘ, ਗੁਰੇਕ ਸਿੰਘ, ਕਮਲ ਕੁਮਾਰ ਸਮੇਤ ਸਮੂਹ ਸਾਥੀਆਂ ਨੇ ਖੂਨਦਾਨ ਕੀਤਾ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…