nabaz-e-punjab.com

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਡਰਾਇੰਗ ਤੇ ਪੀਟੀਆਈ ਅਧਿਆਪਕਾਂ ਦੀ ਅਸਾਮੀਆਂ ਖ਼ਤਮ ਕਰਨ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 17 ਸਤੰਬਰ:
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਪਟਿਆਲਾ ਦੇ ਆਗੂਆਂ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਟੇਟ ਕਮੇਟੀ ਵੱਲੋਂ ਸੂਬਾ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਮੁਹਾਲੀ ਅਤੇ ਹਰਪ੍ਰੀਤ ਸਿੰਘ ਮੁਹਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਬਹੁਤ ਸਾਰੇ ਅਧਿਆਪਕ ਮਸਲੇ ਵਿਚਾਰੇ ਗਏ ਅਤੇ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਮੀਟਿੰਗ ਵਿੱਚ ਸਰਵ ਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੇ ਗਰੇਡ ਤੇ ਰੈਗੂਲਰ ਕੀਤਾ ਜਾਵੇ।
ਮਿਡਲ ਸਕੂਲਾਂ ਵਿੱਚ ਡਰਾਇੰਗ ਅਤੇ ਪੀਟੀਆਈ ਦੀਆਂ ਪੋਸਟਾਂ ਖਤਮ ਕਰਨ ਦੇ ਫੈਸਲੇ ਦੀ ਡੱਟ ਕੇ ਵਿਰੋਧ ਕੀਤਾ ਗਿਆ। ਰੈਸ਼ਨੇਲਾਈਜੇਸ਼ਨ ਦੇ ਨਾਮ ਤੇ ਮਹਿਕਮੇ ਦੀ ਅਕਾਰ ਘਟਾਈ ਦੀ ਨਿਖੇਧੀ ਕੀਤੀ ਗਈ। ਕੂਪਨ ਸਿਸਟਮ ਚਲਾ ਕੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਅਤੇ ਨਿੱਜੀ ਸਕੂਲਾਂ ਨੂੰ ਫਾਇਦਾ ਪਹੁਚਾਉਣ ਦੀ ਨੀਤੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਚੋਣਾਂ ਵਿੱਚ ਅੌਰਤ ਅਧਿਆਪਕਾਂ ਦੀਆਂ ਦੂਰ ਦੁਰਾਡੇ ਲਗਾਈਆਂ ਡਿਊਟੀਆਂ ਦੀ ਵੀ ਨਿਖੇਧੀ ਕੀਤੀ ਗਈ। ਅਧਿਆਪਕਾਂ ਦੀਆਂ ਦੋ-ਦੋ ਜਗ੍ਹਾ ਡਿਊਟੀਆਂ ਲਗਾਉਣ ਕਰਕੇ ਅਧਿਆਪਕਾਂ ਦੀ ਹੋ ਰਹੀ ਖੱਜਲਖੁਆਰੀ ਦੀ ਨਿਖੇਧੀ ਕੀਤੀ ਗਈ। ਚੈਕਿੰਗ ਟੀਮਾਂ ਦੁਆਰਾ ਦਹਿਸ਼ਤ ਤਰੀਕੇ ਅਪਣਾ ਕੇ ਕੀਤੀ ਜਾਂਦੀ ਚੈਕਿੰਗ ਦੀ ਨਿਖੇਧੀ ਕੀਤੀ ਗਈ ਅਤੇ ਕਿਹਾ ਕਿ ਚੈਕਿੰਗ ਸਿੱਖਿਆ ਪੱਖੀ ਹੋਣੀ ਚਾਹੀਦੀ ਹੈ। ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਰਾਹੀਂ ਬੱਚਿਆਂ ਅਤੇ ਅਧਿਆਪਕਾਂ ਤੇ ਸਿਲੇਬਸ ਤੋਂ ਇਲਾਵਾ ਵਾਧੂ ਬੋਝ ਪਾਉਣ ਦੀ ਨਿਖੇਧੀ ਕੀਤੀ ਗਈ।
ਉਨ੍ਹਾਂ ਮੰਗ ਕੀਤੀ ਕਿ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਟੈਸਟਿੰਗ ਸਿਲੇਬਸ ਦੇ ਪਾਠਾਂ ਵਿੱਚੋਂ ਹੀ ਹੋਣੀ ਚਾਹੀਦੀ ਹੈ। ਪ੍ਰਾਇਮਰੀ ਸਕੂਲਾਂ ਵਿਚੋਂ 51 ਬੱਚਿਆਂ ਤੋਂ ਘੱਟ ਹੈਡ ਟੀਚਰ ਦੀ ਪੋਸਟ ਖਤਮ ਕਰਨ ਦੀ ਨਿਖੇਧੀ ਕੀਤੀ ਗਈ। ਉਪਰੋਕਤ ਮੰਗਾਂ ਦੀ ਸਾਂਝਾ ਅਧਿਆਕ ਮੋਰਚਾ ਵੱਲੋਂ ਚਲਾਏ ਜਾ ਰਹੇ ਅੰਦੋਲਨ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦਾ ਅਹਿਦ ਲਿਆ ਗਿਆ ਅਤੇ ਹੁਣ ਤੱਕ ਸਾਂਝੇ ਅਧਿਆਪਕ ਮੋਰਚਾ ਵੱਲੋਂ ਕੀਤੇ ਅੰਦੋਲਨ ਵਿਚੋਂ ਜੀ.ਟੀ.ਯੂ. ਪਟਿਆਲਾ ਦੇ ਪਾਏ ਯੋਗਦਾਨ ਤੇ ਤਸੱਲੀ ਪ੍ਰਗਟ ਕੀਤੀ ਗਈ। ਮੀਟਿੰਗ ਵਿੱਚ ਪਰਮਜੀਤ ਸਿੰਘ, ਜਸਵਿੰਦਰ ਲਖਮੀਰਵਾਲਾ, ਗੁਰਮੇਲ ਜਾਹਲਾਂ, ਪੁਸ਼ਪਿੰਦਰ ਹਰਪਾਲਪੁਰ, ਸਰਬਜੀਤ ਸਿੰਘ, ਰਜਿੰਦਰ ਕੁਮਾਰ, ਪਤੀ ਰਾਮ, ਭੁਪਿੰਦਰ ਸਿੰਘ, ਰਾਜੀਵ ਸੂਦ, ਕੁਲਦੀਪ ਪ੍ਰਕਾਸ਼, ਡਾ. ਸੰਤੋਖ ਸਿੰਘ, ਸਤਨਾਮ ਸਮਾਣਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …