
ਸਰਕਾਰੀ ਖ਼ਜਾਨਾ ਖਾਲੀ: ਤਨਖ਼ਾਹ ਤੇ ਪੈਨਸ਼ਨ ਜਾਰੀ ਨਾ ਹੋਣ ਕਾਰਨ ਮੁਲਾਜ਼ਮ ਅੌਖੇ
ਤਨਖ਼ਾਹ-ਪੈਨਸ਼ਨ ਜਾਰੀ ਨਾ ਹੋਣ ਦੇ ਰੋਸ ਵਜੋਂ ਬੁੱਧਵਾਰ ਤੋਂ ਪੰਜਾਬ ਬੋਰਡ ਦਾ ਕੰਮ ਠੱਪ ਰੱਖਣ ਦਾ ਐਲਾਨ
ਨਬਜ਼-ਏ-ਪੰਜਾਬ, ਮੁਹਾਲੀ, 11 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਹੁਣ ਤੱਕ ਜੂਨ ਮਹੀਨੇ ਦੀ ਤਨਖ਼ਾਹ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਜਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਪੀੜਤ ਕਰਮਚਾਰੀਆਂ ਨੇ ਰੋਸ ਵਿਖਾਵਾ ਕੀਤਾ। ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਬੋਰਡ ਦੇ ਆਰਥਿਕ ਸੰਕਟ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਮੇਸ਼ਾ ਮੁਲਾਜ਼ਮਾਂ ਨੂੰ ਮਹੀਨੇ ਦੇ ਸ਼ੁਰੂਆਤ ਵਿੱਚ ਹੀ ਤਨਖ਼ਾਹ ਮਿਲ ਜਾਂਦੀ ਸੀ ਪਰ ਐਤਕੀਂ 11 ਜੂਨ ਤਨਖ਼ਾਹ ਨਹੀਂ ਮਿਲੀ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਜਾਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਬੋਰਡ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਲਗਾਤਾਰ ਤਿੰਨ ਮਹੀਨਿਆਂ ਤੋਂ ਬੋਰਡ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਅਤੇ ਪੈਨਸ਼ਨ ਨਹੀਂ ਮਿਲ ਰਹੀ ਹੈ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਕਾਫ਼ੀ ਬੇਚੈਨੀ ਅਤੇ ਰੋਸ ਪਾਇਆ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਬੋਰਡ ਮੈਨੇਜਮੈਂਟ ਸਮੇਂ ਸਿਰ ਤਨਖ਼ਾਹ-ਪੈਨਸ਼ਨ ਜਾਰੀ ਕਰਵਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਇਹੀ ਨਹੀਂ ਸਮਾਜਿਕ ਨਿਆਂ ਅਧਿਕਾਰਤਾ ਵਿਭਾਗ ਵੱਲ ਪੈਂਡਿੰਗ 25 ਕਰੋੜ ਰੁਪਏ ਲੈਣ ਵੀ ਬੋਰਡ ਅਧਿਕਾਰੀ ਬੇਵੱਸ ਦਿਖਾਈ ਦੇ ਰਹੇ ਹਨ। ਉਨ੍ਹਾਂ ਬੋਰਡ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਤਨਖ਼ਾਹ ਅਤੇ ਪੈਨਸ਼ਨ ਨਾ ਮਿਲਣ ਦੇ ਮੁੱਦੇ ’ਤੇ ਭਲਕੇ ਬੁੱਧਵਾਰ ਨੂੰ ਜਥੇਬੰਦੀ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਵੱਲੋਂ ਸਿੱਖਿਆ ਬੋਰਡ ਦਫ਼ਤਰ ਦਾ ਸਾਰਾ ਕੰਮ-ਕਾਜ ਠੱਪ ਰੱਖਿਆ ਜਾਵੇਗਾ। ਜੇਕਰ ਤਨਖ਼ਾਹ-ਪੈਨਸ਼ਨ ਜਾਰੀ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਦੀ ਸਾਰੀ ਜ਼ਿੰਮੇਵਾਰੀ ਬੋਰਡ ਮੈਨੇਜਮੈਂਟ ਦੀ ਹੋਵੇਗੀ। ਪ੍ਰੈਸ ਨੋਟ ਜਥੇਬੰਦੀ ਦੇ ਪ੍ਰੈਸ ਸਕੱਤਰ ਜਸਪ੍ਰੀਤ ਸਿੰਘ ਗਿੱਲ ਵੱਲੋਂ ਜਾਰੀ ਕੀਤਾ