ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਸਰਕਾਰੀ ਵੋਲਵੋ ਬੱਸਾਂ ਚਲਾਉਣਾ ਇਤਿਹਾਸਿਕ ਫ਼ੈਸਲਾ: ਕੁਲਵੰਤ ਸਿੰਘ

ਕਿਹਾ, ਇਸ ਫ਼ੈਸਲੇ ਨਾਲ ਟਰਾਂਸਪੋਰਟ ਖੇਤਰ ਵਿੱਚ ਚੱਲਦੇ ਮਾਫ਼ੀਆ ਦਾ ਹੋਵੇਗਾ ਅੰਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਮੁੱਖ ਮੰਤਰ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਆਪਣੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੋਂ ਨਵੀਂ ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਬੱਸਾਂ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਟਰਾਂਸਪੋਰਟ ਮਾਫ਼ੀਆ ਨੂੰ ਵੱਡੀ ਢਾਹ ਲੱਗੇਗੀ। ਅੱਜ ਇੱਥੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਜਿੱਥੇ ਐਨਆਰਆਈ ਭਰਾਵਾਂ ਨੂੰ ਕਾਫ਼ੀ ਰਾਹਤ ਮਿਲੇਗੀ, ਉੱਥੇ ਰਾਜ ਦੇ ਲੋਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫ਼ਰ ਕਫ਼ਾਇਤੀ ਰੇਟਾਂ ’ਤੇ ਆਰਾਮਦਾਇਕ ਅਤੇ ਅਨੰਦਮਈ ਹੋ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਰ ਖੇਤਰ ਵਿੱਚ ਜਨਤਾ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਕੇ ਮਾਫ਼ੀਆ ਰਾਜ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਭ ਜਾਣਦੇ ਹਨ ਕਿ ਵੱਡੇ ਪਰਿਵਾਰਾਂ ਦੀਆਂ ਪ੍ਰਾਈਵੇਟ ਬੱਸਾਂ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲ ਕੇ ਦਿੱਲੀ ਏਅਰਪੋਰਟ ਤੱਕ ਚੱਲਦੀਆਂ ਸਨ ਜਦਕਿ ਸਰਕਾਰੀ ਬੱਸਾਂ ਨੂੰ ਇਹ ਇਜਾਜ਼ਤ ਨਹੀਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਇਹ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਜਿਸ ਨੂੰ ਕਿ ਮਾਫ਼ੀਆ ਤੰਤਰ ਹੜੱਪ ਰਿਹਾ ਸੀ ਨੂੰ ਮਾਫ਼ੀਆ ਦਾ ਲੱਕ ਤੋੜ ਕੇ ਬਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੀਤੇ ਦਿਨੀਂ ਨਵੀਂ ਐਕਸਾਈਜ਼ ਨੀਤੀ ਵੀ ਜਾਰੀ ਕੀਤੀ ਗਈ ਹੈ ਜਿਸ ਨਾਲ ਸ਼ਰਾਬ ਦੇ ਕਾਰੋਬਾਰ ਵਿੱਚ ਮਾਫ਼ੀਆ ਦਾ ਅੰਤ ਹੋ ਜਾਵੇਗਾ ਅਤੇ ਸਰਕਾਰ ਦਾ ਮਾਲੀਆ ਵਧੇਗਾ।
ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੇ ਨਵੀਂ ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਚਲਾਉਣ ਦੇ ਫ਼ੈਸਲੇ ਨਾਲ ਵੱਡੇ ਘਰਾਣਿਆਂ ਦੀਆਂ ਮਨਮਰਜ਼ੀ ਢੰਗ ਨਾਲ ਚੱਲਦੀਆਂ ਬੱਸਾਂ ਦਾ ਚੱਕਾ ਜਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਕਾਰੀ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਕਿਰਾਏ ਨਾਲੋਂ ਅੱਧੇ ਤੋਂ ਵੀ ਘੱਟ ਹੋਵੇਗਾ ਜਦਕਿ ਸਹੂਲਤਾਂ ਦੱੁਗਣੀਆਂ ਹੋਣਗੀਆਂ। ਇਸ ਦੇ ਨਾਲ ਹੀ ਕੋਈ ਵੀ ਵਿਅਕਤੀ ਸੋਖੇ ਢੰਗ ਨਾਲ ਘਰ ਬੈਠਿਆਂ ਹੀ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਵੈੱਬਸਾਈਟਾਂ ਤੋਂ ਆਪਣੀ ਟਿਕਟ ਬੁੱਕ ਕਰਵਾ ਸਕੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…