ਸਮੇਂ ਦੀਆਂ ਸਰਕਾਰਾਂ ਨੇ ਮੁਹਾਲੀ ਨੂੰ ਵਿਕਾਸ ਪੱਖੋਂ ਅਣਗੌਲਿਆ ਕੀਤਾ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਮੁਹਾਲੀ ਸ਼ਹਿਰ ਅਤੇ ਨੇੜਲੇ ਇਲਾਕੇ ਨੂੰ ਸ਼ੁਰੂ ਤੋਂ ਹੀ ਵਿਕਾਸ ਪੱਖੋਂ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ। ਮੌਜੂਦਾ ਹੁਕਮਰਾਨ ਸੜਕਾਂ ’ਤੇ ਵੱਡੇ ਵੱਡੇ ਹੋਰਡਿੰਗ ਲਗਾ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇੱਥੇ ਵਰਕਰ ਮਿਲਣੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਦੀਆਂ ਸੜਕਾਂ ਦਾ ਬਹੁਤ ਮਾੜਾ ਹਾਲ ਹੈ, ਸੀਵਰੇਜ ਤੇ ਪਾਣੀ ਸਪਲਾਈ ਅਤੇ ਸਿਹਤ ਸੇਵਾਵਾਂ ਨਾਮਾਤਰ ਮਿਲ ਰਹੀਆਂ ਹਨ ਜਦੋਂਕਿ ਇਸ ਦੇ ਉਲਟ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੁਕਮਰਾਨ ਪਾਰਟੀ ਦੇ ਆਗੂਆਂ ਨੇ ਵਿਕਾਸ ਅਤੇ ਪ੍ਰਾਪਤੀਆਂ ਦੇ ਹੋਰਡਿੰਗ ਲਗਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਕਾਂਗਰਸੀਆਂ ਨੇ ਵਿਕਾਸ ਵੱਲ ਤਵੱਜੋ ਦੇਣ ਦੀ ਬਜਾਏ ਸਿਰਫ਼ ਆਪਣੀਆਂ ਜੇਬਾਂ ਭਰੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀ ਦੇ ਲੋਕਾਂ ਨਾਲ ਘਰ-ਘਰ ਰੁਜ਼ਗਾਰ, ਕਰਜ਼ਾ ਮੁਆਫ਼ੀ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣੀਆਂ, ਨਸ਼ਿਆਂ ਦਾ ਖ਼ਾਤਮਾ ਸਮੇਤ ਹੋਰ ਅਨੇਕਾਂ ਵਾਅਦੇ ਸੀ ਪਰ ਪਿਛਲੇ ਪੌਣੇ 5 ਸਾਲਾਂ ਵਿੱਚ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।
ਇਸ ਮੌਕੇ ਬਲਜੀਤ ਸਿੰਘ ਜਗਤਪੁਰਾ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਪਾਲ ਸਿੰਘ, ਜਗਤਾਰ ਸਿੰਘ ਜਗਤਪੁਰਾ, ਮਹਿੰਦਰ ਸਿੰਘ, ਹਰਚੇਤ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਝਾਮਪੁਰ, ਕਰਤਾਰ ਸਿੰਘ, ਜਥੇਦਾਰ ਨਰਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਰਣਧੀਰ ਸਿੰਘ ਧੀਰਾ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਕੰਡਾਲਾ, ਕੰਵਲਜੀਤ ਸਿੰਘ ਪੱਤੋ, ਮੰਗਲ ਸਿੰਘ, ਗੁਰਜੰਟ ਸਿੰਘ ਗੁਡਾਣਾ, ਜਵਾਲਾ ਸਿੰਘ, ਹਨੀ ਰਾਣਾ ਜਗਤਪੁਰਾ, ਗੁਰਮੁੱਖ ਸਿੰਘ, ਤੇਜਿੰਦਰ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਸੰਜੂ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਠਸਕਾ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ ਜੀਤੀ, ਅਮਰੀਕ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …