Share on Facebook Share on Twitter Share on Google+ Share on Pinterest Share on Linkedin ਗਵਰਨਰ ਪੰਜਾਬ ਲਹਿਰਾਉਣਗੇ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਮੁੱਖ ਮੰਤਰੀ ਲਹਿਰਾਉਣਗੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਝੰਡਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 24 ਜਨਵਰੀ: ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਝੰਡਾ ਲਹਿਰਾਉਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ•ਾਂ ਕੈਬਨਿਟ ਮੰਤਰੀਆਂ ਵਿਚ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਫਤਿਹਗੜ• ਸਾਹਿਬ ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਜਲੰਧਰ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਸੰਗਰੂਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਸ੍ਰੀ ਮੁਕਤਸਰ ਸਾਹਿਬ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਰੂਪਨਗਰ, ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਫਿਰੋਜਪੁਰ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਐਸ.ਬੀ.ਐਸ ਨਗਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਅੰਮ੍ਰਿਤਸਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਬਠਿੰਡਾ, ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਪਟਿਆਲਾ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਬਰਨਾਲਾ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਮਾਨਸਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸੇ ਦੌਰਾਨ ਪੰਜਾਬ ਸਰਕਾਰ ਨੇ ਅੱਜ ਇਕ ਪੱਤਰ ਜਾਰੀ ਕਰਕੇ ਗਣਤੰਤਰ ਦਿਵਸ ਮੌਕੇ ਝੰਡਾ ਚੜਾਉਣ ਵਿੱਚ ਪਹਿਲਾਂ ਲਗਾਈਆਂ ਡਿਊਟੀਆਂ ਵਿੱਚ ਅੰਸ਼ਿਕ ਸੋਧ ਕੀਤੀ ਹੈ। ਜਾਰੀ ਪੱਤਰ ਅਨੁਸਾਰ 26 ਜਨਵਰੀ ਨੂੰ ਹੁਣ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪਠਾਨਕੋਟ ਵਿਖੇ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਸ੍ਰੀਮਤੀ ਅਰੁਨਾ ਚੌਧਰੀ ਲੁਧਿਆਣਾ ਵਿਖੇ, ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮੋਗਾ ਵਿਖੇ ਅਤੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਜਲੰਧਰ ਵਿਖੇ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ