ਮੁਹਾਲੀ ਵਿੱਚ ਗਣਤੰਤਰ ਦਿਵਸ ਮੌਕੇ ਰਾਜਪਾਲ ਵੀਪੀ ਸਿੰਘ ਬਦਨੌਰ ਲਹਿਰਾਉਣਗੇ ਤਿਰੰਗਾ

ਡੀਅੈਸਪੀ ਰੁਪਿੰਦਰਦੀਪ ਕੌਰ ਸੋਹੀ ਵੱਲੋਂ ਕੀਤੀ ਜਾਵੇਗੀ ਪਰੇਡ ਦੀ ਅਗਵਾਈ

ਸਰਕਾਰੀ ਕਾਲਜ ਫੇਜ-6 ਦੇ ਗਰਾਊਂਡ ਵਿੱਚ ਹੋਈ ਫੁਲ ਡਰੈਂਸ ਰਹਿਰਸਲ

ਡੀਸੀ ਗਿਰੀਸ਼ ਦਿਆਲਨ ਨੇ ਲਈ ਮਾਰਚ ਪਾਸਟ ਤੋਂ ਸਲਾਮੀ

ਮੁਹਾਲੀ 24 ਜਨਵਰੀ:
72ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਫੇਜ-6 ਮੁਹਾਲੀ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਣਤੰਤਰ ਦਿਵਸ ਦੇ ਸਮਾਗਮ ਦੇ ਮੱਦੇਨਜ਼ਰ ਲੋਂੜੀਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਮਾਗਮ ਦੀ ਫੁਲ ਡਰੈਸ ਰਹਿਸਲ ਦਾ ਜ਼ਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਨੂੰ ਮੁੱਖ ਰੱਖਦਿਆ ਸੁਰੱਖਿਆ ਅਤੇ ਹੋਰ ਲੋਂੜੀਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਕੋਵਿਡ 19 ਦੇ ਚਲਦਿਆ ਸਮਾਗਮ ਦੌਰਾਨ ਕੋਈ ਵੱਡਾ ਜਨਤਕ ਇੱਕਠ ਨਹੀਂ ਕੀਤਾ ਜਾਵੇਗਾ ਪਰ ਸਮਾਗਮ ਪੂਰੀ ਦੇਸ਼ ਭਗਤੀ ਅਤੇ ਜੋਸ਼ ਨਾਲ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ। ਕੋਵਿਡ 19 ਸਬੰਧੀ ਸੁਰੱਖਿਆ ਪੋ੍ਰਟੋਕੋਲਾਂ ਵਿਸ਼ੇਸ਼ ਤੌਰ ਤੇ ਸੈਨੀਟਾਈਜ਼ੇਸ਼ਨ , ਸਮਾਜਿਕ ਦੂਰੀ ਅਤੇ ਮਾਸਕ ਪਾਉਣੇ ਯਕੀਨੀ ਬਣਾਏ ਜਾਣਗੇ। ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਅਧਿਕਾਰੀ , ਕਰਮਚਾਰੀ ਦੀ ਸਿਕਰੀਨਿੰਗ ਕੀਤੀ ਜਾਵੇਗੀ ਅਤੇ ਇਸ ਮੰਤਵ ਲਈ 4 ਸਿਕਰੀਨਿੰਗ ਟੀਮਾਂ ਸਮਾਗਮ ਸਥਾਨ ਤੇ ਤਾਇਨਾਤ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ ਕੋਈ ਸੱਭਿਆਚਾਰਕ ਪੋ੍ਰਗਰਾਮ ਨਹੀਂ ਪੇਸ਼ ਕੀਤਾ ਜਾਵੇਗਾ ਪਰ ਪੁਲਿਸ ਅਤੇ ਐਨ.ਸੀ.ਸੀ. ਵੱਲੋਂ ਮਾਰਚ ਪਾਸਟ ਕੀਤੀ ਜਾਵੇਗੀ ਅਤੇ ਸਮਾਜਿਕ / ਲੋਕ ਹਿੱਤ ਮੁੱਦਿਆ ਤੇ ਵੱਖ ਵੱਖ ਵਿਭਾਗਾਂ ਵੱਲੋਂ ਝਾਂਕੀਆਂ ਪੇਸ਼ ਕੀਤੀਆਂ ਜਾਣਗੀਆਂ।
ਪਰੇਡ ਦੀ ਅਗਵਾਈ ਨੌਜਵਾਨ ਮਹਿਲਾ ਡੀ.ਐਸ.ਪੀ. ਰੁਪਿੰਦਰਦੀਪ ਕੌਰ ਸੋਹੀ ਵੱਲੋਂ ਕੀਤੀ ਜਾਵੇਗੀ ਅਤੇ ਪੁਲਿਸ ਰੀਕਿਰੂਟ ਟੇ੍ਰਨਿੰਗ ਸੈਂਟਰ(ਪੀ.ਆਰ.ਟੀ.ਸੀ.) ਜਹਾਨਖੇਲ੍ਹਾ ਦੀਆਂ ਟੁਕੜੀਆਂ ਅਤੇ ਯੂ.ਟੀ. ਚੰਡੀਗੜ੍ਹ ਦੀ ਪੁਲਿਸ ਦੀ ਟੁਕੜੀ ਵੀ ਇਸ ਮੌਕੇ ਮਾਰਚ ਪਾਸਟ ਵਿੱਚ ਸ਼ਾਮਲ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਮਿਤ ਪ੍ਰਸਾਦ ਆਈ.ਜੀ. ਰੋਪੜ ਰੇਜ਼, ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ ,ਏ.ਡੀ.ਸੀ. (ਜ) ਆਸਿ਼ਕਾ ਜੈਨ ,ਏ.ਡੀ.ਸੀ (ਡੀ) ਰਾਜੀਵ ਕੁਮਾਰ ਗੁਪਤਾ ਅਤੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…