Nabaz-e-punjab.com

ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਫੇਜ਼-9 ਦੇ ਵਿਕਾਸ ਲਈ 11 ਹਜ਼ਾਰ ਰੁਪਏ ਭੇਂਟ

ਪੜ੍ਹਾਈ ਵਿੱਚ ਮਦਦ ਕਰਨਾ ਸਭ ਤੋਂ ਉੱਤਮ ਦਾਨ: ਪਰਮਦੀਪ ਭਬਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੁਲਾਈ:
ਇੱਥੋਂ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਫੇਜ਼-9 ਦੇ ਵਿਕਾਸ ਕਾਰਜ ਪੂੁਰੇ ਜ਼ੋਰਾਂ ’ਤੇ ਚੱਲ ਰਹੇ ਹਨ। ਇਸ ਸਕੂਲ ਵਿੱਚ ਤਾਇਨਾਤ ਸੈਂਟਰ ਹੈੱਡ ਟੀਚਰ ਜਸਬੀਰ ਸਿੰਘ ਵੱਲੋਂ ਸਮਾਜ ਸੇਵੀ ਅਤੇ ਵੱਖ-ਵੱਖ ਦਾਨੀਆਂ ਦੇ ਸਹਿਯੋਗ ਨਾਲ ਸਕੂਲ ਦੇ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਬਨੂੜ ਦੇ ਵਸਨੀਕ ਲਖਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ ਸਕੂਲ ਦੇ ਵਿਕਾਸ ਲਈ ਗਿਆਰਾਂ ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਮੌਕੇ ਉੱਘੇ ਸਮਾਜ ਸੇਵੀ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ) ਨੇ ਸਕੂਲੀ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਬਿਜਾਏ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਿਵਾਉਣ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਗਈ ਵਿੱਦਿਅਕ ਯੋਗਤਾ ਪ੍ਰਾਪਤ ਕਰਕੇ ਅਤੇ ਲੋੜੀਂਦੇ ਟੈਸਟ ਆਦਿ ਪਾਸ ਕਰਕੇ ਹੀ ਨਿਯੁਕਤ ਹੁੰਦੇ ਹਨ, ਜੋ ਕਿ ਬੱਚਿਆਂ ਨੂੰ ਦਿੱਲੋਂ ਪੜ੍ਹਾਈ ਵੀ ਕਰਵਾਉਂਦੇ ਹਨ।
ਉਨ੍ਹਾਂ ਕਿਹਾ ਹਰ ਇੱਕ ਇਨਸਾਨ ਧਾਰਮਿਕ ਅਸਥਾਨਾਂ ਦੇ ਨਿਰਮਾਣ ਲਈ ਤਨਦੇਹੀ ਨਾਲ ਯੋਗਦਾਨ ਪਾਉਦਾ ਹੈ, ਲੋੜਵੰਦ ਬੱਚਿਆਂ ਨੂੰ ਪੜ੍ਹਾਈ ਵਿੱਚ ਮਦਦ ਕਰਨਾ ਸਭ ਤੋਂ ਉੱਤਮ ਦਾਨ ਹੈ ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹ ਲਿਖ ਕੇ ਚੰਗੇ ਅਹੁਦਿਆਂ ਤੇ ਜਾਣ ਦੇ ਮੌਕੇ ਪ੍ਰਦਾਨ ਹੋ ਸਕਣ। ਇਸ ਦੋਰਾਨ ਉਨ੍ਹਾਂ ਸਕੂਲ ਦੇ ਸੈਂਟਰ ਹੈੱਡ ਟੀਚਰ ਜਸਬੀਰ ਸਿੰਘ ਵੱਲੋਂ ਸਕੂਲ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਹੋਰ ਅਧਿਆਪਕਾਂ ਨੂੰ ਵੀ ਇਨ੍ਹਾਂ ਵੱਲੋਂ ਕੀਤੇ ਜਾ ਰਹੇ ਸਕੂਲ ਪ੍ਰਤੀ ਸ਼ਲਾਘਾਯੋਗ ਕੰਮਾਂ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਮਨਿੰਦਰ ਕੌਰ, ਸੁਖਪ੍ਰੀਤ ਕੌਰ, ਸੁਰਿੰਦਰ ਕੌਰ, ਅੰਜੂ ਬਾਲਾ, ਸਿਵਾਲੀ ਕਵਰ, ਭਵਨਪ੍ਰੀਤ ਕੌਰ, ਜੋਤੀ ਰਾਣੀ, ਸਰਨਜੀਤ ਕੌਰ, ਹਰਪ੍ਰੀਤ ਕੌਰ ਆਦਿ ਸਕੂਲ ਦਾ ਸਟਾਫ ਵੀ ਹਾਜਰ ਸੀ।

Load More Related Articles
Load More By Nabaz-e-Punjab
Load More In General News

Check Also

CM lays foundation stone of expansion of the DAC, Moga by constructing third and fourth floor

CM lays foundation stone of expansion of the DAC, Moga by constructing third and fourth fl…