Nabaz-e-punjab.com

ਸਰਦ ਰੁੱਤ ਸੈਸ਼ਨ ਵਿੱਚ ਐਮਐਸਪੀ’ਤੇ ਵੀ ਗਾਰੰਟੀ ਕਾਨੂੰਨ ਬਣਾਏ ਕੇਂਦਰ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੇ ਐਲਾਨ ਨੂੰ ਕਿਸਾਨਾਂ ਦੀ ਇਤਿਹਾਸਕ ਜਿੱਤ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ਼ ਐਲਾਨ ਕਰਨ ਤੱਕ ਸੀਮਤ ਨਾ ਰਹਿਣ ਬਲਕਿ ਆਪਣੇ ਬੋਲ ਪੁਗਾਉਣ ਲਈ ਲੋਕ ਸਭਾ ਅਤੇ ਰਾਜ ਸਭਾ ਵਿੱਚ ਕਾਨੂੰਨ ਰੱਦ ਕਰਨ ਦਾ ਮਤਾ ਪਾਸ ਕਰਕੇ ਨਵੇਂ ਸਿਰਿਓਂ ਆਰਡੀਨੈਂਸ ਜਾਰੀ ਕੀਤਾ ਜਾਵੇ।
ਸ੍ਰੀ ਬੱਬੀ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਮੇਤ ਦਿੱਲੀ ਅਤੇ ਹੋਰਨਾਂ ਥਾਵਾਂ ’ਤੇ ਕਿਸਾਨਾਂ ਅਤੇ ਮਜ਼ਦੂਰਾਂ ’ਤੇ ਦਰਜ ਕੀਤੇ ਝੂਠੇ ਕੇਸਾਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਐਮਐਸਪੀ ’ਤੇ ਵੀ ਗਾਰੰਟੀ ਕਾਨੂੰਨ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਫਸਲਾਂ ਦਾ ਉਚਿੱਤ ਭਾਅ ਮਿਲ ਸਕੇ।
ਇਸ ਮੌਕੇ ਬਲਜੀਤ ਸਿੰਘ ਹਲਕਾ ਦਿਹਾਤੀ ਪ੍ਰਧਾਨ, ਜਗਤਾਰ ਸਿੰਘ ਜਗਤਪੁਰਾ, ਰਣਧੀਰ ਸਿੰਘ ਧੀਰਾ , ਗੁਰਦੀਪ ਸਿੰਘ, ਬਲਬੀਰ ਸਿੰਘ ਝਾਮਪੁਰ, ਇਕਬਾਲ ਸਿੰਘ , ਨਰਿੰਦਰ ਸਿੰਘ, ਸੁਰਿੰਦਰ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਬਲਜੀਤ ਸਿੰਘ ਖੋਖਰ, ਹਰਪਾਲ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਚੇਤ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਮੁੱਖ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…