ਗਰੀਬ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੰਤਰੀ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰੇ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਗਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਭ੍ਰਿਸ਼ਟ ਧਰਮਸੋਤ ਨੂੰ ਤੁਰੰਤ ਕੈਬਨਿਟ ’ਚੋਂ ਬਰਖ਼ਾਸਤ ਕਰਕੇ ਵਜ਼ੀਫ਼ੇ ਦੇ ਪੈਸੇ ਵਸੂਲ ਕੀਤੇ ਜਾਣ ਤਾ ਜੋ ਗਰੀਬ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਗਰੀਬ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਪੈਸੇ ਵਿੱਚ ਹੋਏ ਘਪਲੇ ਨੂੰ ਲੈ ਕੇ ਦਲਿਤ ਚੇਤਨਾ ਮੰਚ ਦੇ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ਵਿੱਚ ਮਿਲੇ ਵਫਦ ਨਾਲ ਮੋਹਾਲੀ ਵਿਖੇ ਮੀਟਿੰਗ ਕਰਦਿਆ ਆਖੇ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸਕਾਲਰਸ਼ਿਪ ਸਕੀਮ ਦਾ ਕਰੀਬ 64 ਕਰੋੜ ਰੁਪਏ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਇਸ ਕੈਬਨਿਟ ਮੰਤਰੀ ਦੀ ਜਮੀਨ ਜਾਇਦਾਦ ਨੂੰ ਜ਼ਬਤ ਕਰਕੇ ਗਰੀਬ ਵਿਦਿਆਰਥੀਆਂ ਦਾ ਬਣਦਾ ਪੈਸਾ ਉਨ੍ਹਾਂ ਨੂੰ ਵਾਪਸ ਕਰੇ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਘਪਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ ਤਾਂ ਜੋ ਇਸ ਵਿੱਚ ਹੋਰ ਵੀ ਸਾਮਿਲ ਸਿਆਸੀ ਵਿਆਕਤੀ ਅਤੇ ਅਫਸਰਾਂ ਦਾ ਪਤਾ ਲਗ ਸਕੇ ਉਨ੍ਹਾਂ ਕਿਹਾ ਕਿ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਸ੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਦਲਿਤ ਚੇਤਨਾ ਮੰਚ ਦੇ ਪ੍ਰਧਾਨ ਵਿੱਕੀ ਪਰਚਾ, ਇਕਬਾਲ ਸ੍ਰਿਘ, ਬਾਬਾ ਨਰਿੰਦਰ ਸਿੰਘ, ਜਸਵੰਤ ਸਿੰਘ, ਦੀਦਾਰ ਸਿੰਘ, ਰਣਜੀਤ ਸਿੰਘ ਬਰਾੜ, ਤਰਸੇਮ ਸਿੰਘ, ਜਗਤਾਰ ਸਿੰਘ ਘੜੂੰਆਂ, ਰਮਨਦੀਪ ਸਿੰਘ, ਮੇਹਰਬਾਨ ਸਿੰਘ ਭੁੱਲਰ, ਤਰਲੋਕ ਸਿੰਘ ਜਗਤਪੁਰਾ, ਮਨਪ੍ਰੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …