ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ: ਸਿੱਧੂ

ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵੱਡਾ ਯੋਗਦਾਨ ਪਾਇਆ ਹੈ ਅਤੇ ਕਿਸਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਰਹੇ ਹਨ। ਇਹ ਪ੍ਰਗਟਾਵਾ ਅੱਜ ਇੱਥੇ ਅਨਾਜ ਮੰਡੀ ਖਰੜ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਅਤੇ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਕਣਕ ਦੇ ਖਰੀਦ ਸੀਜਨ ਦੀ ਸ਼ੁਰੂਆਤ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਕਿਸਾਨ ਭਾਈਚਾਰੇ ਨੂੰ ਉਨ੍ਹਾਂ ਦੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਕਿਸਾਨਾਂ ਦੇ ਦਾਣੇ-ਦਾਣੇ ਦੀ ਖਰੀਦ ਲਈ ਲੋੜੀਂਦੇ ਯਤਨ ਕੀਤੇ ਜਾਣਗੇ ਅਤੇ ਲੋੜੀਂਦੀ ਤੇ ਜਲਦ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਰੋਨਾਵਾਇਰਸ ਬਿਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਮਜ਼ਦੂਰਾਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਨ ਅਤੇ ਮਾਸਕ ਪਹਿਨਣ ਵਰਗੀਆਂ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਅਪਨਾਉਣ ਲਈ ਵੀ ਕਿਹਾ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ, ਐਸਡੀਐਮ ਖਰੜ ਹਿਮਾਂਸੂ ਜੈਨ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਾਈਸ ਚੇਅਰਮੈਨ ਸੁਖਜੀਤ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਅਰਚਨਾ ਬਾਂਸਲ, ਕਾਂਗਰਸ ਆਗੂ ਕਮਲ ਕਿਸੋਰ ਸ਼ਰਮਾ ਅਤੇ ਡੀਐਸਪੀ ਪਾਲ ਸਿੰਘ ਸ਼ਾਮਲ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…